ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਦਿਆਰਥੀਆਂ ਸੰਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ ਪੰਜਾਬ

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਦਿਆਰਥੀਆਂ ਸੰਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ


ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੈਸ਼ਨ 2024-25 ਦੌਰਾਨ ਵੱਖ-ਵੱਖ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ ਮੁਹੱਈਆ ਕਰਵਾਉਣ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਦਾਖ਼ਲ ਅਤੇ ਪਹਿਲਾਂ ਤੋਂ ਦਾਖ਼ਲ ਹੋਏ ਵਿਦਿਆਰਥੀਆਂ ਦੀਆਂ ਕਲਾਸਾਂ ਚੱਲ ਰਹੀਆਂ ਹਨ।
ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਸੂਚੀ ਤਿਆਰ ਕਰਨ। ਇਸ ਸੂਚੀ ਵਿੱਚ ਸਕੂਲ-ਵਾਰ ਰਿਆਇਤੀ ਦਰਾਂ ‘ਤੇ ਬੱਸ ਪਾਸਾਂ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੇ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ। ਇਹ ਸੂਚਨਾ ਮੈਨੇਜਿੰਗ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਭਾਗ ਅਤੇ ਮੈਨੇਜਿੰਗ ਡਾਇਰੈਕਟਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਪਟਿਆਲਾ ਨੂੰ ਭੇਜੀ ਜਾਵੇ।

Latest News

Latest News

1 thought on “ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਦਿਆਰਥੀਆਂ ਸੰਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।