ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਜਲੰਧਰ ’ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਜਲੰਧਰ ’ਚ ਰੋਸ ਪ੍ਰਦਰਸ਼ਨ

ਜਲੰਧਰ, 29 ਜੂਨ,ਬੋਲੇ ਪੰਜਾਬ ਬਿਊਰੋ :

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂਆਂ ਅਤੇ ਮੰਤਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ। ਹੱਥਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਵਾਲੀਆਂ ਤਖਤੀਆਂ ਫੜ ਕੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਜਲਦ ਤੋਂ ਜਲਦ ਰਿਹਾਈ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਬੀਜੇਪੀ ਸਰਕਾਰ ਅਤੇ ਸੀਬੀਆਈ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ ਹੈ। ਧਰਨਾ ਤਕਰੀਬਨ ਸਵੇਰੇ 11 ਵਜੇ ਸ਼ੁਰੂ ਹੋਇਆ ਜ਼ਿਕਰਯੋਗ ਹੈ ਕਿ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਸਮੇਤ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੇਜਰੀਵਾਲ ਇਸ ਵੇਲੇ ਸੀਬੀਆਈ ਦੀ ਹਿਰਾਸਤ ਦੇ ਵਿੱਚ ਹਨ। ਦਿੱਲੀ ਦੀ ਐਵਨਿਊ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇ ਦਿੱਤੀ ਗਈ ਸੀ ਪਰ ਈਡੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੇ ਹਾਈ ਕੋਰਟ ਵੱਲੋਂ ਇਸ ਜਮਾਨਤ ਤੇ ਰੋਕ ਲਗਾ ਦਿੱਤੀ ਗਈ ਸੀ। ਉਸ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਤੋਂ ਦੇਰ ਰਾਤ ਤਿਹਾੜ ਜੇਲ ਦੇ ਵਿੱਚ ਪੁੱਛਗਿਛ ਕੀਤੀ ਅਤੇ 26 ਜੂਨ ਦੀ ਸਵੇਰ ਨੂੰ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਨਰਾਜ਼ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਅੱਜ ਦੇਸ਼ ਭਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।