ਕੈਨੇਡਾ ‘ਚ ਦੋ ਪੰਜਾਬੀ ਵਿਦਿਆਰਥੀਆਂ ਦੀ ਸੜਕੀ ਹਾਦਸੇ ਚ ਮੌਤ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਕੈਨੇਡਾ ‘ਚ ਦੋ ਪੰਜਾਬੀ ਵਿਦਿਆਰਥੀਆਂ ਦੀ ਸੜਕੀ ਹਾਦਸੇ ਚ ਮੌਤ

ਚੰਡੀਗੜ੍ਹ 29 ਜੂਨ ,ਬੋਲੇ ਪੰਜਾਬ ਬਿਊਰੋ :

ਕੈਨੇਡਾ ਦੇ ਸ਼ਹਿਰ ਵੈਨਕੂਵਰ ‘ਚ ਹੋਏ ਇੱਕ ਸੜਕੀ ਹਾਦਸੇ ਦੌਰਾਨ ਦੋ ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਇਹ ਦੋਵੇਂ ਵਿਦਿਆਰਥੀ ਪੰਜਾਬ ਨਾਲ ਸੰਬੰਧਿਤ ਸਨ। ਮਰਨ ਵਾਲਿਆਂ ਦੇ ਵਿੱਚ ਸਚਿਨ ਸਚਦੇਵਾ ਵਾਸੀ ਤਲਵੰਡੀ ਭਾਈ ਫਿਰੋਜ਼ਪੁਰ ਅਤੇ ਚਰਨਪ੍ਰੀਤ ਸਿੰਘ ਵਾਸੀ ਕਾਹਨ ਸਿੰਘ ਵਾਲਾ ਮੋਗਾ ਤੋਂ ਹਨ। ਜਾਣਕਾਰੀ ਮੁਤਾਬਕ ਇਹ ਦੋਵੇਂ ਵਿਦਿਆਰਥੀ ਕੁਝ ਸਮਾਂ ਪਹਿਲਾਂ ਹੀ ਪੜ੍ਹਾਈ ਦੇ ਲਈ ਕਨੇਡਾ ਗਏ ਸਨ। ਸਚਿਨ ਸਚਦੇਵਾ ਚਾਰ ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਦੇ ਲਈ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ। ਚਰਨਪ੍ਰੀਤ ਸਿੰਘ ਢਿੱਲੋ ਦਸ ਮਹੀਨੇ ਪਹਿਲਾਂ ਹੀ ਪੜ੍ਹਾਈ ਦੇ ਲਈ ਕੈਨੇਡਾ ਦੇ ਸਰੀ ਸ਼ਹਿਰ ਦੇ ਵਿੱਚ ਗਿਆ ਸੀ। ਦੱਸਿਆ ਜਾ ਰਿਹਾ ਕਿ, ਵੈਨਕੂਵਰ ਦੇ ਨਜ਼ਦੀਕ ਗੱਡੀਆਂ ਦੀ ਆਮੋ ਸਾਹਮਣੇ ਹੋਈ ਟੱਕਰ ਦੇ ਵਿੱਚ ਇਹ ਹਾਦਸਾ ਵਾਪਰਿਆ ਹੈ। ਦੋਵਾਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਜਲਦ ਤੋਂ ਜਲਦ ਮ੍ਰਿਤਕ ਸਰੀਰ ਭਾਰਤ ਭੇਜਣ ਦੀ ਮੰਗ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।