ਕੁਲਬੀਰ ਜੀਰਾ ਨੂੰ ਜ਼ਮਾਨਤ ਮਿਲੀ

ਚੰਡੀਗੜ੍ਹ ਪੰਜਾਬ

ਕੁਲਬੀਰ ਜੀਰਾ ਨੂੰ ਜ਼ਮਾਨਤ ਮਿਲੀ


ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ:
ਹਾਈ ਕੋਰਟ ਵਲੋਂ ਬੀਤੇ ਦਿਨੀਂ ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਵਿਚ ਨਾਮਜ਼ਦ ਕੀਤੇ ਗਏ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੂੰ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਫ਼ਿਰੋਜ਼ਪੁਰ ਵਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ 15 ਜੂਨ ਨੂੰ ਰੱਦ ਕਰ ਦਿੱਤੀ ਗਈ ਸੀ।ਜ਼ਮਾਨਤ ਮਿਲਣ ਤੋਂ ਬਾਅਦ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।ਉਨ੍ਹਾਂ ਕਿਹਾ ਕਿ ਉਸ ਨੂੰ ਇਸ ਝੂਠੇ ਕੇਸ ਵਿਚ ਫਸਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਆਪਣੀ ਲੀਗਲ ਟੀਮ ਦਾ ਵੀ ਸ਼ੁਕਰੀਆ ਅਦਾ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।