50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ,ਕਈ ਜਖਮੀ

ਚੰਡੀਗੜ੍ਹ ਪੰਜਾਬ

50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ,ਕਈ ਜਖਮੀ


ਤਰਨਤਾਰਨ, 3 ਜੁਲਾਈ, ਬੋਲੇ ਪੰਜਾਬ ਬਿਊਰੋ :


ਕਸਬਾ ਚੋਹਲਾ ਸਾਹਿਬ ‘ਚ ਦੁਕਾਨਦਾਰ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਦੁਕਾਨਦਾਰ ਤੋਂ ਇਲਾਵਾ ਦੋ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। 
ਇਸ ਘਟਨਾ ਤੋਂ ਬਾਅਦ ਕਸਬਾ ਚੋਹਲਾ ਸਾਹਿਬ ਦੇ ਸਮੂਹ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ। ਮੌਕੇ ‘ਤੇ ਪਹੁੰਚੇ ਐਸ.ਐਸ.ਪੀ. ਅਸ਼ਵਨੀ ਕਪੂਰ ਨੇ ਦੁਕਾਨਦਾਰਾਂ ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ। ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਗੁਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੋਹਲਾ ਸਾਹਿਬ ਬਾਜ਼ਾਰ ‘ਚ ਪ੍ਰੀਤ ਟੈਲੀਕਾਮ ਦੀ ਦੁਕਾਨ ਕਰਦਾ ਹੈ। ਕੁਝ ਦਿਨਾਂ ਤੋਂ ਗੈਂਗਸਟਰ ਲਖਬੀਰ ਸਿੰਘ ਲੰਡਾ, ਸਤਨਾਮ ਸਿੰਘ ਸੱਤਾ ਨੌਸ਼ਹਿਰਾ ਪੰਨੂਆਂ ਉਸ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਸਨ, ਜਿਸ ਬਾਰੇ ਦੁਕਾਨਦਾਰ ਨੇ ਪੁਲੀਸ ਨੂੰ ਵੀ ਸੂਚਿਤ ਕੀਤਾ ਸੀ।

Leave a Reply

Your email address will not be published. Required fields are marked *