ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਚੰਡੀਗੜ੍ਹ ਪੰਜਾਬ

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ


ਗੁਰਦਾਸਪੁਰ, 4 ਜੁਲਾਈ, ਬੋਲੇ ਪੰਜਾਬ ਬਿਊਰੋ :


ਅਰਮਾਨੀਆ ‘ਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾਂ ਗੁਰਬਾਜ ਸਿੰਘ ਵਾਸੀ ਪਿੰਡ ਸਰਫਕੋਟ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਨੌਜਵਾਨ ਪੁੱਤਰ ਦੇ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਬਾਜ ਸਿੰਘ 7 ਮਹੀਨੇ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਅਰਮਾਨੀਆ ਗਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅਰਮਾਨੀਆ ਵਿੱਚ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਗੁਰਬਾਜ ਦੀ ਮ੍ਰਿਤਕ ਦੇਹ ਭਾਈ ਘਨਈਆ ਹੋਮੇਨੂੰਟੇਰਨ ਐਂਡ ਯੂਕੇ ਵਲੋਂ ਕਰੀਬ 3.50 ਲੱਖ ਰੁਪਏ ਖਰਚ ਕਰਕੇ ਉਸਦੇ ਪਿੰਡ ਸਰਫ ਲਿਆਂਦੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।