ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ 5 ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਸ਼ਹੀਦ ਭਗਤ ਸਿੰਘ ਨਗਰ, 5 ਜੁਲਾਈ,ਬੋਲੇ ਪੰਜਾਬ ਬਿਊਰੋ :


ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ 5 ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਪਿੰਡ ਝਿੰਗੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ ਸਾਡੇ ਪਿੰਡ ਦੇ ਚੂਹੜ ਸਿੰਘ ਦੀ ਪਤਨੀ ਭਜਨ ਕੌਰ, ਉਸ ਦਾ ਪੋਤਰਾ ਤਜਿੰਦਰ ਸਿੰਘ, ਪੁੱਤਰ ਧਰਮਿੰਦਰ ਸਿੰਘ ਅਤੇ ਭੈਣ ਬਲਵੀਰ ਕੌਰ, ਉਸ ਦਾ ਪੁੱਤਰ ਜਸਪ੍ਰੀਤ ਸਿੰਘ ਵਾਸੀ ਕੈਨੇਡਾ, ਜੋ ਕਿ ਕੁਝ ਦਿਨ ਪਹਿਲਾਂ ਆਪਣੇ ਪਿਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਕੈਨੇਡਾ ਤੋਂ ਆਏ ਹੋਏ ਸਨ।
ਇਸ ਤੋਂ ਬਾਅਦ 28 ਜੂਨ ਨੂੰ ਦੁਬਾਰਾ ਇਨੋਵਾ ਕਾਰ ‘ਚ ਸਾਰੇ ਧਾਰਮਿਕ ਸਥਾਨ ਸ੍ਰੀ ਹਜ਼ੂਰ ਸਾਹਿਬ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਇਨੋਵਾ ਗੱਡੀ ਧਾਰਮਿਕ ਸਥਾਨ ਤੋਂ ਕਰੀਬ ਦੋ ਘੰਟੇ ਦੀ ਦੂਰੀ ‘ਤੇ ਜੋਤਮਲ ਮਹਾਰਾਸ਼ਟਰ ਖੇਤਰ ਦੇ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ।ਇਸ ਭਿਆਨਕ ਹਾਦਸੇ ‘ਚ ਕਾਰ ਚਕਨਾਚੂਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ‘ਚ ਡਰਾਈਵਰ ਜਸਵਿੰਦਰ ਸਮੇਤ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Leave a Reply

Your email address will not be published. Required fields are marked *