ਚੇਨਈ, 6 ਜੁਲਾਈ,ਬੋਲੇ ਪੰਜਾਬ ਬਿਊਰੋ :
ਬਸਪਾ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ. ਆਰਮਸਟਰਾਂਗ ਦੀ ਅੱਜ ਛੇ ਮੈਂਬਰੀ ਗੈਂਗ ਨੇ ਉਨ੍ਹਾਂ ਦੇ ਘਰ ਨੇੜੇ ਹੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਉਹ ਚੇਨੱਈ ਕਾਰਪੋਰੇਸ਼ਨ ’ਚ ਕੌਂਸਲਰ ਵੀ ਰਹੇ ਸਨ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਪਹੀਆ ਵਾਹਨਾਂ ’ਤੇ ਸਵਾਰ ਹਮਲਾਵਰਾਂ ਨੇ ਆਰਮਸਟਾਂਗ ਨੂੰ ਪੇਰਮਬੁਰ ਸਥਿਤ ਉਨ੍ਹਾਂ ਦੇ ਘਰ ਨੇੜੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਮੁਤਾਬਕ ਹਸਪਤਾਲ ਲਿਜਾਂਦੇ ਸਮੇਂ ਆਰਮਸਟਰਾਂਗ ਦੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।












