ਅਮਰੀਕਾ ‘ਚ ਬਰਥ ਡੇ ਪਾਰਟੀ ਦੌਰਾਨ ਗੋਲ਼ੀਬਾਰੀ, ਚਾਰ ਲੋਕਾਂ ਦੀ ਮੌਤ

ਸੰਸਾਰ ਚੰਡੀਗੜ੍ਹ ਪੰਜਾਬ


ਵਾਸ਼ਿੰਗਟਨ, 7 ਜੁਲਾਈ,ਬੋਲੇ ਪੰਜਾਬ ਬਿਊਰੋ :


ਕੈਨਟਕੀ ਸੂਬੇ ਦੇ ਇਕ ਘਰ ਵਿਚ ਜਨਮ ਦਿਨ ਦੇ ਜਸ਼ਨਾਂ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਹੈ। ਪੁਲੀਸ ਘਟਨਾ ਸਥਾਨ ’ਤੇ ਪੁੱਜੀ ਤਾਂ ਉਥੇ ਚਾਰ ਜਣੇ ਮ੍ਰਿਤਕ ਪਾਏ ਗਏ। ਪੁਲੀਸ ਨੇ ਤਿੰਨ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ। ਮੌਤਾਂ ਹੋਣ ਦਾ ਕਾਰਨ ਅਜੇ ਸਪਸ਼ਟ ਨਹੀਂ ਹੋਇਆ ਹੈ। ਇਸ ਦੌਰਾਨ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੀ ਗਈ ਤੇ ਸ਼ੱਕ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਹੀ ਗੋਲੀਆਂ ਚਲਾਈਆਂ ਹਨ।ਮੌਕੇ ‘ਤੇ ਪੁਲਿਸ ਪਹੁੰਚੀ ਹੋਈ ਹੈ ਤੇ ਅਗਲੇਰੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।