ਮੋਹਾਲੀ, 7 ਜੁਲਾਈ, ਬੋਲੇ ਪੰਜਾਬ ਬਿਊਰੋ :
ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਦਾ ਮੁਹਾਲੀ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਮੋਹਾਲੀ ਏਅਰਪੋਰਟ ਤੋਂ ਖਰੜ ਤੱਕ ਜੇਤੂ ਮਾਰਚ ਕੱਢਿਆ ਜਾ ਰਿਹਾ ਹੈ। ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਅਰਸ਼ਦੀਪ ਆਪਣੇ ਘਰ ਪਹੁੰਚਿਆ ਹੈ।
ਗੇਂਦਬਾਜ਼ ਅਰਸ਼ਦੀਪ ਬੀਤੇ ਕੱਲ੍ਹ ਦੇਰ ਸ਼ਾਮ ਏਅਰਪੋਰਟ ਪਹੁੰਚਿਆ। ਇਸ ਦੌਰਾਨ ਉਨ੍ਹਾਂ ਦਾ ਸਵਾਗਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਦੱਸ ਦਈਏ ਕਿ ਅਰਸ਼ਦੀਪ ਦੇ ਏਅਰਪੋਰਟ ‘ਤੇ ਪਹੁੰਚਣ ‘ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਖਰੜ ਵਿੱਚ ਉਨ੍ਹਾਂ ਦੇ ਘਰ ਤੱਕ ਜੇਤੂ ਮਾਰਚ ਕੱਢਿਆ ਗਿਆ ਅਤੇ ਉਨ੍ਹਾਂ ਦੇ ਘਰ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੀ ਸੁਸਾਇਟੀ ਵਿੱਚ ਢੋਲ ਵਜਾ ਕੇ ਭੰਗੜਾ ਪਾਇਆ ਗਿਆ। ਅਰਸ਼ਦੀਪ ਦਾ ਪਰਿਵਾਰਕ ਮੈਂਬਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਹਰ ਕੋਈ ਅਰਸ਼ਦੀਪ ਸਿੰਘ ‘ਤੇ ਮਾਣ ਮਹਿਸੂਸ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਅਰਸ਼ਦੀਪ ਸਿੰਘ ਨੇ ਵਿਸ਼ਵ ਕੱਪ ਟੂਰਨਾਮੈਂਟ ਦੌਰਾਨ 17 ਵਿਕਟਾਂ ਲਈਆਂ ਹਨ।