ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿਖੇ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ ਪੰਜਾਬ


ਅਜਨਾਲਾ, 7 ਜੁਲਾਈ, ਬੋਲੇ ਪੰਜਾਬ ਬਿਊਰੋ :


ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਅਵਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਅਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਵਰਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਅਵਿੰਦਰ ਸਿੰਘ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ ‘ਤੇ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਅਵਿੰਦਰ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ ਦੋ ਧੀਆਂ ਅਤੇ ਪਤਨੀ ਛੱਡ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।