ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ.ਪੀ. ਨੂੰ ਸਦਮਾ,ਘਰਵਾਲੀ ਦਾ ਦੇਹਾਂਤ

ਚੰਡੀਗੜ੍ਹ ਪੰਜਾਬ


ਜਲੰਧਰ, 7 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ (ਸੋਨੂੰ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇ.ਪੀ. ਨੂੰ ਵੱਡਾ ਸਦਮਾ ਲੱਗਾ ਹੈ।ਉਨ੍ਹਾਂ ਦੀ ਪਤਨੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਕੇ.ਪੀ. ਦੀ ਪਤਨੀ ਸੁਮਨ ਕੇ.ਪੀ. ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। ਸੁਮਨ ਕੇ.ਪੀ. ਪੀਜੀਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਪੀ.ਜੀ.ਆਈ. ਤੋਂ ਉਨ੍ਹਾਂ ਨੂ ਛੁੱਟੀ ਦੇ ਦਿੱਤੀ ਗਈ ਸੀ ਅਤੇ ਉਹ ਇਸ ਸਮੇਂ ਘਰ ਹੀ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖਰੀ ਸਾਹ ਲਿਆ। ਸੁਮਨ ਕੇ.ਪੀ ਨੇ 2012 ਵਿੱਚ ਕਾਂਗਰਸ ਦੀ ਟਿਕਟ ’ਤੇ ਹਲਕਾ ਪੱਛਮੀ ਤੋਂ ਵਿਧਾਇਕ ਦੇ ਅਹੁਦੇ ਦੀ ਚੋਣ ਲੜੀ ਸੀ, ਜਿਸ ਵਿੱਚ ਭਾਜਪਾ ਦੇ ਚੁੰਨੀ ਲਾਲ ਭਗਤ ਜੇਤੂ ਰਹੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।