ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਹੀ ਹੋਈ ਸੀ,ਐਸਆਈਟੀ ਵੱਲੋਂ ਖੁਲਾਸਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 11 ਜੁਲਾਈ, ਬੋਲੇ ਪੰਜਾਬ ਬਿਊਰੋ :


ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ‘ਚ ਇੰਟਰਵਿਊ ਨੂੰ ਲੈ ਕੇ ਬਣੀ SIT ਨੇ ਵੱਡਾ ਖੁਲਾਸਾ ਕੀਤਾ ਹੈ। SIT ਮੁਤਾਬਕ ਗੈਂਗਸਟਰ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ‘ਚ ਹੋਈ ਸੀ। ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ ਅਤੇ ਜਲਦੀ ਹੀ ਇਸ ਨੂੰ ਜ਼ਬਤ ਕਰ ਲਿਆ ਜਾਵੇਗਾ।
ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ ਨੂੰ ਸੌਂਪੀ ਸੀ।
ਐਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਸਿਗਨਲ ਐਪ ਰਾਹੀਂ ਕੀਤੀ ਗਈ ਸੀ। ਜਾਂਚ ਅਜੇ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਅਜਿਹੇ ‘ਚ ਹਾਈਕੋਰਟ ਤੋਂ ਇਸ ਦੇ ਲਈ ਸਮਾਂ ਮੰਗਿਆ ਗਿਆ ਹੈ। ਐਸਆਈਟੀ ਵੱਲੋਂ ਜਾਂਚ ਦੀ ਅੰਤਰਿਮ ਸੀਲਬੰਦ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। ਇਸ ਰਿਪੋਰਟ ਨੂੰ ਦੇਖਣ ਤੋਂ ਬਾਅਦ ਹਾਈਕੋਰਟ ਨੇ ਇਸ ਨੂੰ ਸੀਲਬੰਦ ਕਰਕੇ ਵਾਪਸ ਕਰ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।