ਪੰਜਾਬ ਪੁਲਿਸ ਨੇ ਸ਼ੋਸ਼ਲ ਮੀਡੀਆ ’ਤੇ ਭੜਕਾਊ ਬਿਆਨਬਾਜ਼ੀ ਕਰਨ ਵਾਲਿਆਂ ‘ਤੇ ਕਸਿਆ ਸਿਕੰਜਾ, ਸ਼ਿਵ ਸੈਨਾ ਆਗੂ ਸਮੇਤ ਤਿੰਨ ‘ਤੇ ਕੀਤਾ ਕੇਸ ਦਰਜ

ਚੰਡੀਗੜ੍ਹ ਪੰਜਾਬ


ਲੁਧਿਆਣਾ, 14 ਜੁਲਾਈ ,ਬੋਲੇ ਪੰਜਾਬ ਬਿਊਰੋ :

ਲੁਧਿਆਣਾ ‘ਚ ਜ਼ਿਲਾ ਪੁਲਿਸ ਨੇ ਫੇਸਬੁੱਕ ‘ਤੇ ਭੜਕਾਊ ਬਿਆਨ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਇਲਾਕੇ ਤੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਕੁਝ ਲੋਕਾਂ ਨੇ ਫੇਸਬੁੱਕ ‘ਤੇ ਭੜਕਾਊ ਬਿਆਨਬਾਜ਼ ਕੀਤੀ।
ਜਿਸ ਤੋਂ ਬਾਅਦ ਜ਼ਿਲਾ ਪੁਲਿਸ ਨੇ ਸਖਤ ਕਾਰਵਾਈ ਕਰਦੇ ਹੋਏ 3 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ।ਮੁਲਜ਼ਮਾਂ ਵਿੱਚ ਸ਼ਿਵ ਸੈਨਾ ਆਗੂ ਸੁਮਿਤ ਜਸੂਜਾ ਵੀ ਸ਼ਾਮਲ ਹੈ। ਪੁਲਸ ਨੇ ਸੁਮਿਤ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਇਸ ਮਾਮਲੇ ਵਿੱਚ ਸੁਮਿਤ ਜਸੂਜਾ ਤੋਂ ਇਲਾਵਾ ਫੇਸਬੁੱਕ ਆਈਡੀ ਗੈਵਿਨ ਗਿੱਲ ਅਤੇ ਨੀਰਜ ਨਾਂ ਦੇ ਨੌਜਵਾਨ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।