ਪੰਜਾਬ ਵਾਸੀਆਂ ਨੂੰ ਜਲਦ ਮਿਲੇਗੀ ਰਜਿਸਟਰੀ ਲਈ ਲਗਾਈ ਗਈ ਐਨਓਸੀ ਦੀ ਸ਼ਰਤ ਤੋਂ ਮੁਕਤੀ

ਚੰਡੀਗੜ੍ਹ ਪੰਜਾਬ


ਲੁਧਿਆਣਾ, 14 ਜੁਲਾਈ, ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਸੀਟ ਜਿੱਤਣ ਦੇ ਨਾਲ ਹੀ ਰਜਿਸਟਰੀ ਲਈ ਲਗਾਈ ਗਈ ਐਨਓਸੀ ਦੀ ਸ਼ਰਤ ਦੇ ਮਸਲੇ ਦਾ ਹੱਲ ਕੱਢਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਲਈ ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਮਾਲ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਸਬੰਧੀ ਹੋਈ ਪਹਿਲੀ ਮੀਟਿੰਗ ਦੌਰਾਨ ਐਡਵੋਕੇਟ ਜਨਰਲ ਵੀ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ ਰਜਿਸਟਰੀ ਲਈ ਐਨ.ਓ.ਸੀ. ਦੀ ਵਜ੍ਹਾ ਕਾਰਨ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਤੋਂ ਰਾਹਤ ਦਿਵਾਉਣ ਦਾ ਮਾਮਲਾ ਵਿਚਾਰਿਆ ਗਿਆ।
ਇਸ ਸਮੱਸਿਆ ਦੇ ਹੱਲ ਲਈ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਜਾਰੀ ਕੀਤੀ ਗਈ ਨੀਤੀ ਦੇ ਪਹਿਲੂਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਦੌਰਾਨ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਤਾਂ ਜੋ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।