6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਮਾਮਲੇ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ

ਚੰਡੀਗੜ੍ਹ ਪੰਜਾਬ

6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਮਾਮਲੇ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ


ਮੋਹਾਲੀ, 30 ਜੁਲਾਈ, ਬੋਲੇ ਪੰਜਾਬ ਬਿਊਰੋ :


6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ‘ਚ ਫਸੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐਸ. ਪੀ ਜਗਦੀਸ਼ ਭੋਲਾ ਬਾਰੇ ਫੈਸਲਾ ਆ ਗਿਆ ਹੈ। ਦਰਅਸਲ ਅੱਜ ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਸਮੇਤ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। 
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਖੁਲਾਸੇ ਨਾਲ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਅਤੇ ਸੂਬੇ ਦੇ ਕਈ ਆਗੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ 25 ਲੋਕਾਂ ਨੂੰ ਐਨਡੀਪੀਐਸ ਐਕਟ ਤਹਿਤ ਸਜ਼ਾ ਸੁਣਾਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।