ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਮੰਤਰੀ ਈ.ਟੀ.ਓ.

ਚੰਡੀਗੜ੍ਹ, 17 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਇਕੱਤਰਤਾ

ਅੰਮ੍ਰਿਤਸਰ 17 ਜੁਲਾਈ ,ਬੋਲੇ ਪੰਜਾਬ ਬਿਊਰੋ : -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਚਾਰ ਸੈਮੀਨਾਰ ਕਰਵਾਉਣ ਦਾ ਫੈਸਲਾ […]

Continue Reading

ਇਜਹਾਰ ਆਲਮ ਤੇ ਸੁਮੇਧ ਸੈਣੀ ਦੀਆਂ ਨਿਯੁਕਤੀਆਂ ਤੇ ਅਸੀ ਬਹੁਤ ਵਿਰੋਧ ਕੀਤਾ ਸੀ ਪਰ ਲੀਡਰਸ਼ਿਪ ਨੇ ਸਾਡੀ ਸੁਣੀ ਹੀ ਨਹੀ- ਵਡਾਲਾ

ਅੰਮ੍ਰਿਤਸਰ 17 ਜੁਲਾਈ ,ਬੋਲੇ ਪੰਜਾਬ ਬਿਊਰੋ :  ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਸ੍ਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਤੇ ਉਨਾਂ ਨਾਲ ਸਿੱਖ ਸੰਘਰਸ਼ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸ਼ਹੀਦ ਪਰਵਾਰ ਦੇ ਭਾਈ ਮਨਜੀਤ ਸਿੰਘ ਤੇ ਸੁੱਚਾ ਸਿੰਘ ਛੋਟੇਪੁਰ ਵੀ ਹਾਜਰ ਸਨ। ਪੱਤਰਕਾਰਾਂ ਨਾਲ ਗਲ ਕਰਦਿਆਂ […]

Continue Reading

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਦਿੱਤਾ ਜਾਵੇ ‘ਪੰਥ ਰਤਨ’ ਦਾ ਖਿਤਾਬ-ਨਾਮਧਾਰੀਆਂ ਨੇ ਜਥੇਦਾਰ ਨੂੰ ਮਿਲ ਕੇ ਕੀਤੀ ਮੰਗ

ਅੰਮ੍ਰਿਤਸਰ 17 ਜੁਲਾਈ ,ਬੋਲੇ ਪੰਜਾਬ ਬਿਊਰੋ :  ਨਾਮਧਾਰੀਆਂ ਦੇ ਇਕ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦਾ ਖਿਤਾਬ ਦੇ ਕੇ ਨਿਵਾਜਿਆ ਜਾਵੇ। ਅੱਜ ਆਪਣੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਦੇ ਆਦੇਸ਼ ਅਨੁਸਾਰ; ਅਕਾਲ ਤਖਤ ਸਾਹਿਬ […]

Continue Reading

ਵੀਸੀ, ਬਾਬਾ ਫਰੀਦ ਨੇ”ਅੰਤਰ ਰਾਸ਼ਟਰੀ ਨੌਕਰੀ ਦੇ ਮੌਕਿਆਂ ਲਈ ਹੈਲਥ ਕੇਅਰ ਪ੍ਰੋਗਰਾਮ” ਵਿਸ਼ੇ ‘ਤੇ ਪੁੱਕਾ ਦੇ ਸੈਸ਼ਨ ਦੀ ਸ਼ਲਾਘਾ ਕੀਤੀ

ਸਲਾਹਕਾਰ, NSDC ਅਤੇ NSDC, ਅੰਤਰਰਾਸ਼ਟਰੀ ਅਤੇ ਸੰਸਥਾਪਕ ਅਤੇ ਸਲਾਹਕਾਰ, QAI, UK ਸਨਮਾਨਿਤ  ਮਹਿਮਾਨ ਸਨ ਮੋਹਾਲੀ, 17th ਜੁਲਾਈ ,ਬੋਲੇ ਪੰਜਾਬ ਬਿਊਰੋ :     ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.), ਫਰੀਦਕੋਟ ਦੀ ਅਗਵਾਈ ਹੇਠ, ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਸ਼ਿਵਾਲਿਕਵਿਊ, ਸੈਕਟਰ-17 ਚੰਡੀਗੜ ਵਿੱਚ “ਅੰਤਰਰਾਸ਼ਟਰੀ ਨੌਕਰੀ ਦੇ ਮੌਕਿਆਂ ਲਈ ਹੈਲਥਕੇਅਰ ਪ੍ਰੋਗਰਾਮਜ਼” ਦਾ ਉਦਘਾਟਨ ਸਮਾਰੋਹ ਆਯੋਜਿਤ ਕੀਤਾ। […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ‘ਤੇ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਮੁਤਾਬਿਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਲੋਕ ਲੇਖਾ ਕਮੇਟੀ […]

Continue Reading

ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ […]

Continue Reading

ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੌਨਸੂਨ ਦੇ […]

Continue Reading

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਨਾਂ ਮੰਨੀਆਂ ਤਾਂ ਹੋਵੇਗਾ ਸੰਘਰਸ਼ : ਆਗੂ

ਸ਼ਾਹਕੋਟ,17 ਜੁਲਾਈ (ਮਲਾਗਰ ਖਮਾਣੋਂ) ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁੱਚਾ ਸਿੰਘ ਨੁਰਮਹਿਲ,ਜ਼ਿਲ੍ਹਾ ਜਨਰਲ ਸਕੱਤਰ ਸ਼ਿੰਦਰਪਾਲ ਸੰਧੂ, ਜ਼ਿਲ੍ਹਾ ਪ੍ਰਧਾਨ ਦਫ਼ਤਰੀ ਸਟਾਫ਼ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਸੂਬਾ ਮੀਤ ਪ੍ਰਧਾਨ ਸੰਦੀਪ ਸਿੰਘ […]

Continue Reading