ਦਿੱਲੀ ਵਿੱਚ ਭਾਰੀ ਮੀਂਹ ਦੇ ਮੱਦੇਨਜਰ ਸਕੂਲ ਰਹਿਣਗੇ ਬੰਦ

ਚੰਡੀਗੜ੍ਹ ਨੈਸ਼ਨਲ ਪੰਜਾਬ

ਦਿੱਲੀ ਵਿੱਚ ਭਾਰੀ ਮੀਂਹ ਦੇ ਮੱਦੇਨਜਰ ਸਕੂਲ ਰਹਿਣਗੇ ਬੰਦ


ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਊਰੋ ;


ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਸਿੱਖਿਆ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਕੂਲ ਅੱਜ (1 ਅਗਸਤ) ਨੂੰ ਬੰਦ ਰਹਿਣਗੇ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ 31 ਜੁਲਾਈ ਨੂੰ ਭਾਰੀ ਬਰਸਾਤ ਅਤੇ 1 ਅਗਸਤ ਨੂੰ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਾਰਨ 1 ਅਗਸਤ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਭਾਰੀ ਬਾਰਿਸ਼ ਕਾਰਨ ਦਿੱਲੀ ‘ਚ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਲੋਕ ਘੰਟਿਆਂਬੱਧੀ ਟ੍ਰੈਫਿਕ ਜਾਮ ਵਿੱਚ ਫਸੇ ਰਹੇ। ਦਿੱਲੀ ਦੇ ਕਈ ਇਲਾਕੇ ਪਾਣੀ ਨਾਲ ਭਰ ਗਏ। ਵਾਹਨਾਂ ਦੀ ਆਵਾਜਾਈ ਬੰਦ ਹੋਣ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਇਸੇ ਦੌਰਾਨ ਮੌਸਮ ਵਿਭਾਗ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ, ਖਿੜਕੀਆਂ ਅਤੇ ਦਰਵਾਜ਼ਿਆਂ ਨੂੰ ਸੁਰੱਖਿਅਤ ਰੱਖਣ ਅਤੇ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।