ਮੋਹਾਲੀ : ਤੇਜ਼ ਰਫਤਾਰ ਫਾਰਚੂਨਰ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ ਦੋ ਦੀ ਹਾਲਤ ਨਾਜੁਕ

ਚੰਡੀਗੜ੍ਹ ਪੰਜਾਬ

ਮੋਹਾਲੀ : ਤੇਜ਼ ਰਫਤਾਰ ਫਾਰਚੂਨਰ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ ਦੋ ਦੀ ਹਾਲਤ ਨਾਜੁਕ


ਮੋਹਾਲੀ, 1 ਅਗਸਤ, ਬੋਲੇ ਪੰਜਾਬ ਬਿਊਰੋ ;


ਮੋਹਾਲੀ ਵਿਖੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ।ਚੂੰਨੀ-ਲਾਂਡਰਾਂ ਸੜਕ ‘ਤੇ ਪਿੰਡ ਮਜਾਤੜੀ ਵਿਖੇ ਤੇਜ਼ ਰਫਤਾਰ ਫਾਰਚੂਨਰ ਅਤੇ ਮੋਟਰਸਾਈਕਲਾਂ ਵਿਚਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਹਾਦਸੇ ‘ਤੋਂ ਬਾਅਦ ਮੌਕੇ ‘ਤੇ ਜਾਮ ਲੱਗ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਕ 2 ਮੋਟਰਸਾਈਕਲਾਂ ‘ਤੇ 4 ਨੌਜਵਾਨ ਜਾ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਆਈ ਤੇਜ਼ ਰਫਤਾਰ ਫਾਰਚੂਨਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਬਾਕੀ 2 ਜ਼ਖਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਮ੍ਰਿਤਕ ਨੌਜਵਾਨਾਂ ‘ਚ ਮਜਾਤੜੀ ਪਿੰਡ ਵਾਸੀ 20 ਸਾਲਾ ਸੁਖਵਿੰਦਰ ਸਿੰਘ ਤੇ ਝੰਜੇੜੀ ਪਿੰਡ ਦਾ 18 ਸਾਲਾ ਜਸਪ੍ਰੀਤ ਸਿੰਘ ਸ਼ਾਮਿਲ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।