ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ

ਚੰਡੀਗੜ੍ਹ ਪੰਜਾਬ

ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ


ਚੰਡੀਗੜ੍ਹ, 2 ਅਗਸਤ, ਬੋਲੇ ਪੰਜਾਬ ਬਿਊਰੋ :


ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ‘ਚ ਸੁਣਵਾਈ ਤੋਂ ਇਕ ਦਿਨ ਪਹਿਲਾਂ ਕਿਸਾਨਾਂ ਨੇ ਡੀ.ਸੀ. ਦਫ਼ਤਰਾਂ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਹੁੰਗਾਰਾ ਨਾ ਮਿਲਿਆ ਤਾਂ ਉਹ ਹੁਣ ਡੀ.ਸੀ. ਦਫ਼ਤਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਲਈ ਕਿਸਾਨ ਡੀ.ਸੀ. ਦਫ਼ਤਰ ਵੱਲ ਮਾਰਚ ਵੀ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਐਸਕੇਐਮ ਨੇ ਕੇਂਦਰ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੋਂ ਵੀ ਸਮਾਂ ਮੰਗਿਆ ਹੈ ਅਤੇ ਮੀਟਿੰਗ ਬੁਲਾਈ ਹੈ। ਪਰ ਹੁਣ ਤੱਕ ਇਸ ਮੀਟਿੰਗ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। 
ਜ਼ਿਕਰਯੋਗ ਹੈ ਕਿ ਕੱਲ੍ਹ ਵੀਰਵਾਰ ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਅਤੇ ਸ਼ੰਭੂ ਸਰਹੱਦ ਨੂੰ ਬੰਦ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਇਕ ਦਿਨ ਪਹਿਲਾਂ ਕਿਸਾਨਾਂ ਨੇ ਆਪਣੀ ਅਗਲੀ ਰਣਨੀਤੀ ਤੈਅ ਕਰ ਲਈ ਹੈ ਅਤੇ ਹੁਣ ਡੀ.ਸੀ. ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਾਰੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਕਿਸਾਨਾਂ ਨੇ ਡੀਸੀ ਦਫਤਰਾਂ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।