ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਗ੍ਰਿਫਤਾਰ


ਚੰਡੀਗੜ੍ਹ, 2 ਅਗਸਤ,ਬੋੋਲੇ ਪੰਜਾਬ ਬਿਊਰੋ :


ਯੂਟੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਬੁੱਧਵਾਰ ਦੇਰ ਰਾਤ ਸੈਕਟਰ 8 ਦੀ ਮਾਰਕੀਟ ਵਿੱਚ ਕਥਿਤ ਤੌਰ ‘ਤੇ ਰਿਵਾਲਵਰ ਲਹਿਰਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਰਿਵਾਲਵਰ ਵਿੱਚ ਕੋਈ ਗੋਲੀ ਨਹੀਂ ਸੀ। ਬੰਨੀ ਨੂੰ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੰਨੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦਾ ਪੁੱਤਰ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।