ਜਲ ਸਪਲਾਈ ਮੈਨੇਜਮੈਂਟ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਹੋਵੇਗਾ ਤਿਖੇ ਸੰਘਰਸ਼ ਦਾ ਐਲਾਨ: ਸਰਬਜੀਤ ਸਿੰਘ ਭੁੱਲਰ

ਚੰਡੀਗੜ੍ਹ ਪੰਜਾਬ

ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

ਬਰਨਾਲਾ,08 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):

ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਬਰਨਾਲਾ ਦੀ ਅਗਵਾਈ ਹੇਠ ਕੀਤੀ ਗਈ।ਜਿਸ ਉਪਰੰਤ ਆਊਟਸੋਰਸਿੰਗ ਤੇ ਇਨਲਿਸਟਮੈਂਟ ਕਾਮਿਆਂ ਦੀਆਂ ਮੰਨੀਆਂ ਮੰਗਾਂ ਨੂੰ ਵਿਭਾਗ ਵੱਲੋਂ ਅਣਗੌਲਿਆਂ ਕਰਨ ਦੇ ਰੋਸ਼ ਵੱਜੋਂ ਖੁਲ੍ਹਕੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਹਲਕੇ ਵਿੱਚ ਉਲੀਕੇ ਸੰਘਰਸ਼ ਦੇ ਦਬਾਅ ਹੇਠ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਮਿਆਂ ਦੀਆਂ ਮੰਗਾਂ ਮੰਨੀਆਂ ਗਈਆਂ ਸਨ।ਜਿਸ ਉਪਰੰਤ ਵਿਭਾਗੀ ਮੁੱਖੀ ਵੱਲੋਂ ਜਥੇਬੰਦੀ ਨਾਲ ਮੀਟਿੰਗ ਕਰਕੇ ਮੰਗਾਂ 20 ਦਿਨਾਂ ਦੇ ਅੰਦਰ-ਅੰਦਰ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ।ਜਿਸ ਭਰੋਸੇ ਤੋਂ ਬਾਅਦ ਜਥੇਬੰਦੀ ਵੱਲੋਂ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।ਪਰ 20 ਦਿਨ ਬੀਤ ਜਾਣ ਦੇ ਬਾਵਜੂਦ ਵੀ ਪਰਨਾਲਾ ਉਥੇ ਦਾ ਉਥੇ ਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਉਲਟਾ ਜਲ ਸਪਲਾਈ ਸਕੀਮਾਂ ਤੇ ਐਟੋਮਿਕ ਸਿਸਟਮ ਲਗਾਕੇ ਵਿਭਾਗ ਨੂੰ ਮੁਕੰਮਲ ਤੌਰ ਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣ ਲਈ ਅਧਿਕਾਰੀਆਂ ਵੱਲੋਂ ਜਦੋਂ ਜ਼ਹਿਦ ਕੀਤੀ ਜਾ ਰਹੀ ‌। ਉਲਟਾ ਸੰਘਰਸ਼ ਕਰਦੇ ਕਾਮਿਆਂ ਤੇ ਝੂਠੇ ਮੁਕੱਦਮੇ ਦਰਜ ਕਰਕੇ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਵਿਭਾਗ ਦੇ ਮੁਲਾਜ਼ਮ ਮਾਰੂ ਨੀਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਤੇ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਵਰਕਰਾਂ ਦੇ ਭਵਿੱਖ ਨਾਲ ਹੁੰਦੇ ਖਿਲਵਾੜ ਨੂੰ ਬੰਦ ਕਰਵਾਉਣ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਵਾਉਣ ਲਈ ਤਿਖੇ ਤੇ ਤਕੜੇ ਘੋਲਾਂ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਦੋਵਾਂ ਜਥੇਬੰਦੀ ਵੱਲੋਂ ਇੱਕ ਪਲੇਟਫਾਰਮ ਤੇ ਇਕਠੇ ਹੋਕੇ 10 ਅਗਸਤ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੀ ਅਗਵਾਈ ਹੇਠ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ‌।ਇਸ ਮੌਕੇ ਗੁਰਜੰਟ ਸਿੰਘ,ਮੇਵਾ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਰਾਜੀਆ,ਸਤਾਰ ਖਾਨ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *