ਨਾਜਾਇਜ਼ ਅਸਲੇ ਸਮੇਤ ਨੌਜਵਾਨ ਕਾਬੂ

ਚੰਡੀਗੜ੍ਹ ਪੰਜਾਬ

ਨਾਜਾਇਜ਼ ਅਸਲੇ ਸਮੇਤ ਨੌਜਵਾਨ ਕਾਬੂ


ਫਗਵਾੜਾ, 8 ਅਗਸਤ, ਬੋਲੇ ਪੰਜਾਬ ਬਿਊਰੋ :


ਫਗਵਾੜਾ ‘ਚ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਨੌਜਵਾਨ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਸੀ.ਆਈ.ਏ. ਟੀਮ ਜਦੋਂ ਪਾਸਤਾ ਮੋੜ ‘ਤੇ ਮੌਜੂਦ ਸੀ ਤਾਂ ਉਨ੍ਹਾਂ ਨੇ ਕਾਰ ‘ਚ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਪੁਲਿਸ ਪਾਰਟੀ ਨੂੰ ਦੇਖ ਕੇ ਨੌਜਵਾਨ ਡਰ ਗਿਆ ਅਤੇ ਕਾਰ ਰੋਕਣ ਦੀ ਬਜਾਏ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਨਾਕਾ ਤੋੜ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਦਾ ਪਿੱਛਾ ਕਰਕੇ ਪਿੰਡ ਲੱਖਪੁਰ ਨੇੜੇ ਕਾਬੂ ਕਰ ਲਿਆ।
ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰਭਜੋਤ ਸਿੰਘ ਉਰਫ ਬਿੱਲਾ ਪੁੱਤਰ ਪਰਮਜੀਤ ਸਿੰਘ ਵਾਸੀ ਰਾਮਪੁਰ ਵਜੋਂ ਹੋਈ ਹੈ। ਤਲਾਸ਼ੀ ਲੈਣ ‘ਤੇ ਇੱਕ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਸੀ, ਪਰ ਪੁਲਿਸ ਨੇ ਆਖਰੀ ਸਮੇਂ ‘ਤੇ ਕਾਬੂ ਕਰ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।