ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੇ ਦੀ ਵੱਡੀ ਖੇਪ ਤੇ ਛੇ ਲੱਖ ਡਰੱਗ ਮਨੀ ਸਣੇ ਦੋ ਤਸਕਰ ਕਾਬੂ
ਫ਼ਿਰੋਜ਼ਪੁਰ, 8 ਅਗਸਤ, ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਸੂਚਨਾ ਮਿਲਣ ‘ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸੀ.ਆਈ.ਏ. ਟੀਮ ਨੇ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਫ.ਆਈ.ਆਰ. ਦਰਜ ਕਰਕੇ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਤਸਕਰਾਂ ਦੇ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਵਚਨਬੱਧ ਹੈ।