ਜਨਤਾ ਸਕੂਲ ਵਿੱਚ ਮਨਾਇਆ ਗਿਆ ਤੀਜ ਦਾ ਤਿਓਹਾਰ

ਚੰਡੀਗੜ੍ਹ ਪੰਜਾਬ

ਬੱਚਿਆਂ ਨੂੰ ਕਿੱਤਾ ਮੁਖੀ ਅਗਵਾਈ ਦੇ ਨਾਲ-ਨਾਲ ਸੱਭਿਆਚਾਰ ਬਾਰੇ ਜਾਗਰੂਕ ਕੀਤਾ: ਪ੍ਰਿੰਸੀਪਲ ਰਿਤੂ ਸ਼ਰਮਾ

ਰਾਜਪੁਰਾ 9 ਅਗਸਤ,ਬੋਲੇ ਪੰਜਾਬ ਬਿਊਰੋ ;

ਜਨਤਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰਿਤੂ ਸ਼ਰਮਾ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਮਿਲ ਕੇ ਤੀਆਂ ਦਾ ਤਿਓਹਾਰ ਮਨਾਇਆ ਜਿਸ ਦੌਰਾਨ ਵਿਦਿਆਰਥਣਾਂ ਨੂੰ ਇਸ ਤਿਓਹਾਰ ਮੌਕੇ ਵਰਤੋਂ ਵਿੱਚ ਆਉਣ ਵਾਲੇ ਕਿੱਤਾ ਮੁਖੀ ਕੋਰਸਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਰਿਤੂ ਸ਼ਰਮਾ ਨੇ ਦੱਸਿਆ ਕਿ ਸਕੂਲ ਦੀਆਂ ਅਧਿਆਪਕਾਂ ਨੇ ਪਹਿਲਾਂ ਵਿਦਿਆਰਥਣਾਂ ਨੂੰ ਮੇਂਹਦੀ ਦੇ ਡਿਜਾਇਨ ਅਤੇ ਇਸ ਦੀ ਵਰਤੋਂ, ਪਾਰਲਰ ਸੰਬੰਧੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਵਿਦਿਆਰਥਣਾਂ ਨੇ ਪੰਜਾਬੀ ਲੋਕ ਨਾਚ ਗਿੱਥਾ ਅਤੇ ਬੋਲੀਆਂ ਦੇ ਨਾਲ ਨਾਲ ਪੰਜਾਬੀ ਗੀਤਾਂ ਤੇ ਕੋਰੀਓਗ੍ਰਾਫੀ ਵੀ ਕੀਤੀ। ਵਿਦਿਆਰਥੀਆਂ ਨੂੰ ਪ੍ਰੰਪਰਾਗਤ ਮਠਿਆਈਆਂ ਦਾ ਵੀ ਪ੍ਰਸ਼ਾਦ ਛਕਾਇਆ ਗਿਆ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।