ਮੋਹਾਲੀ ‘ਚ ਮਹਿਲਾ ਡਾਕਟਰਾਂ ਦੀ ਸੁਰੱਖਿਆ ਵਧਾਈ , ਉਨ੍ਹਾਂ ਦੇ ਨਾਲ ਤਾਇਨਾਤ ਕੀਤੇ ਜਾਣਗੇ ਸੁਰੱਖਿਆ ਕਰਮਚਾਰੀ,

ਚੰਡੀਗੜ੍ਹ ਪੰਜਾਬ

ਰੈਸਟ ਰੂਮ ਦੀ ਸਹੂਲਤ ਅਤੇ, ਸੀਸੀਟੀਵੀ ਕੈਮਰੇ ਲਗਾਏ ਜਾਣਗੇ

ਮੋਹਾਲੀ 18 ਅਗਸਤ,ਬੋਲੇ ਪੰਜਾਬ ਬਿਊਰੋ:


ਮੋਹਾਲੀ ਦੇ ਸਿਹਤ ਵਿਭਾਗ ਨੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਹਨ। ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਵਿਸ਼ੇਸ਼ ਤੌਰ ’ਤੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਤ ਸਮੇਂ ਡਿਊਟੀ ‘ਤੇ ਮਹਿਲਾ ਡਾਕਟਰਾਂ ਦੇ ਨਾਲ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਰਹਿਣਗੇ।ਕਲਕੱਤਾ ਹਾਦਸੇ ਤੋਂ ਬਾਅਦ ਹਸਪਤਾਲ ਵਿੱਚ ਮਹਿਲਾ ਡਾਕਟਰਾਂ ਲਈ ਰੈਸਟ ਰੂਮ ਦੀ ਸੁਵਿਧਾ ਦਾ ਵਿਸਤਾਰ ਕੀਤਾ ਗਿਆ ਹੈ। ਤਾਂ ਜੋ ਉਨ੍ਹਾਂ ਨੂੰ ਡਿਊਟੀ ਤੋਂ ਬਾਅਦ ਆਰਾਮ ਕਰਨ ਲਈ ਸੁਰੱਖਿਅਤ ਥਾਂ ਮਿਲ ਸਕੇ। ਰੈਸਟ ਰੂਮ ਜ਼ਰੂਰੀ ਬੁਨਿਆਦੀ ਸਹੂਲਤਾਂ ਨਾਲ ਲੈਸ ਹੈ। ਹਸਪਤਾਲ ਦੀ ਹਰ ਮੰਜ਼ਿਲ ‘ਤੇ ਲੋੜ ਅਨੁਸਾਰ ਰੈਸਟ ਰੂਮ ਦਾ ਪ੍ਰਬੰਧ ਕੀਤਾ ਗਿਆ ਹ

ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਮਹਿਲਾ ਡਾਕਟਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਸਾਵਧਾਨੀ ਦੇ ਤੌਰ ’ਤੇ ਹਨੇਰੇ ਵਾਲੀਆਂ ਥਾਵਾਂ ਨੂੰ ਐਲਈਡੀ ਲਾਈਟਾਂ ਨਾਲ ਰੌਸ਼ਨ ਕੀਤਾ ਗਿਆ ਹੈ। ਹਸਪਤਾਲ ਦੀ ਚਾਰਦੀਵਾਰੀ ਵਿੱਚ ਹਰ ਸਮੇਂ 100 ਸੀ.ਸੀ.ਟੀ.ਵੀ. ਕੈਮਰਿਆਂ ਦੁਆਰਾ ਹਸਪਤਾਲ ਵਿੱਚ ਆਉਣ ਵਾਲਾ ਹਰ ਵਿਅਕਤੀ ਦੀ ਹਰ ਸਮੇਂ ਦੀ ਨਿਗਰਾਨੀ ਕੀਤੀ ਜਾਵੇਗੀ, ਤਾਂ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਕੋਈ ਵੀ ਘਿਨਾਉਣੀ ਹਰਕਤ ਕਰਦਾ ਹੈ ਤਾਂ ਉਸ ਨੂੰ ਕੁਝ ਸਮੇਂ ‘ਚ ਹੀ ਕਾਬੂ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।