ਸੰਗਰੂਰ : ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਚੰਡੀਗੜ੍ਹ ਪੰਜਾਬ

ਸੰਗਰੂਰ : ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ


ਸੰਗਰੂਰ, 2 ਸਤੰਬਰ,ਬੋਲੇ ਪੰਜਾਬ ਬਿਊਰੋ :


ਸੰਗਰੂਰ ਦੇ ਪਿੰਡ ਕਾਕੜਾ ਨੇੜੇ ਕਿਸੇ ਅਣਪਛਾਤੇ ਵਾਹਨ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਗਰੇਜ ਸਿੰਘ (35) ਵਜੋਂ ਹੋਈ ਹੈ।
ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਸੇਵਕ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਅੰਗਰੇਜ਼ ਸਿੰਘ  ਆਪਣੇ ਮੋਟਰਸਾਈਕਲ ’ਤੇ ਪਿੰਡ ਪੰਨਵਾਂ ਤੋਂ ਭਵਾਨੀਗੜ੍ਹ ਨੂੰ ਦਵਾਈ ਲੈਣ ਆ ਰਿਹਾ ਸੀ।ਇਸੇ ਦੌਰਾਨ ਜਦੋਂ ਉਹ ਪਿੰਡ ਕਾਕੜਾ ਨੇੜੇ ਪਹੁੰਚਿਆ ਤਾਂ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਜਿਸ ਨਾਲ ਅੰਗਰੇਜ਼ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਪੁਲਿਸ ਨੇ ਇਸ ਸੰਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।