ED ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਰਿਹਾਇਸ਼ ‘ਤੇ ਰੇਡ
ਨਵੀਂ ਦਿੱਲੀ, 2 ਸਤੰਬਰ,ਬੋਲੇ ਪੰਜਾਬ ਬਿਊਰੋ :
ਈਡੀ ਦੀ ਟੀਮ ਅੱਜ ਸੋਮਵਾਰ ਸਵੇਰੇ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਪਹੁੰਚੀ।ਵਿਧਾਇਕ ਨੇ ਐਕਸ ‘ਤੇ ਪੋਸਟ ਸ਼ੇਅਰ ਕਰਕੇ ਦੱਸਿਆ ਹੈ ਕਿ ਈਡੀ ਦੇ ਲੋਕ ਉਸ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚੇ ਹਨ।
ਜਿਕਰਯੋਗ ਹੈ ਕਿ ਪਿਛਲੇ ਅਪਰੈਲ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵਕਫ਼ ਬੋਰਡ ਨਿਯੁਕਤੀ ਮਾਮਲੇ ਵਿੱਚ ਘਪਲੇ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਤੋਂ 13 ਘੰਟੇ ਪੁੱਛ-ਪੜਤਾਲ ਕੀਤੀ ਸੀ।
ਅਮਾਨਤੁੱਲ੍ਹਾ ‘ਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗ਼ੈਰ-ਕਾਨੂੰਨੀ ਨਿਯੁਕਤੀ ਕਰਨ ਦਾ ਦੋਸ਼ ਹੈ। ਵਕਫ਼ ਬੋਰਡ ਦੀਆਂ ਜਾਇਦਾਦਾਂ ਨੂੰ ਨਾਜਾਇਜ਼ ਤੌਰ ‘ਤੇ ਕਿਰਾਏ ‘ਤੇ ਦੇਣ ਦਾ ਵੀ ਦੋਸ਼ ਹੈ। ਏਜੰਸੀ ਨੇ ਉਸ ਦੇ ਕੁਝ ਕਰੀਬੀ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਸੀ।












