ਨਵੋਦਿਆ ਪਰਿਵਾਰ ਪੰਜਾਬ ਦੀ 11ਵੀਂ ਅਲੂਮਨੀ ਮੀਟ 28 ਸਤੰਬਰ ਨੂੰ ਮੋਹਾਲੀ ‘ਚ

ਚੰਡੀਗੜ੍ਹ ਪੰਜਾਬ

ਸਾਬਕਾ ਵਿਦਿਆਰਥੀ ਸਫਲਤਾ ਪ੍ਰਾਪਤੀ ਮੰਤਰ ਦੇਣ ਦੇ ਨਾਲ-ਨਾਲ ਆਪਣੇ ਤਜ਼ਰਬੇ ਕਰਨਗੇ ਸਾਂਝੇ

ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ:

ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਪੜ੍ਹ ਚੁੱਕੇ ਸਾਬਕਾ ਵਿਦਿਆਰਥੀਆਂ ਦੀ ਪੰਜਾਬ ਇਕਾਈ “ਨਵੋਦਿਆ ਪਰਿਵਾਰ ਪੰਜਾਬ” ਵੱਲੋਂ 28 ਸਤੰਬਰ ਨੂੰ ਮੋਹਾਲੀ ਵਿਖੇ 11ਵੀਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਵਾਹਰ ਨਵੋਦਿਆ ਵਿਦਿਆਲਿਆ, ਫਿਰੋਜ਼ਪੁਰ ਦੇ ਸਾਬਕਾ ਵਿਦਿਆਰਥੀ ਵਿਨੋਦ ਕਿਰੌੜੀਵਾਲ ਨੇ ਦੱਸਿਆ ਕਿ ਇਸ 11ਵੀਂ ਅਲੂਮਨੀ ਮੀਟ ਸ਼ਾਨਦਾਰ ਸਫ਼ਲ ਬਣਾਉਣ ਲਈ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਾਬਕਾ ਵਿਦਿਆਰਥੀ 27 ਸਤੰਬਰ ਤੱਕ https://jnv.zohobackstage.com/11thJNVAlumniMeetPunjab ਤੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ, ਰਜਿਸਟ੍ਰੇਸ਼ਨ ਸਿਰਫ 27 ਸਤੰਬਰ ਰਾਤੀ 12 ਤੱਕ ਹੀ ਖੁੱਲੀ ਰਹੇਗੀ। ਇਸ ਸਮਾਗਮ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਇਲਾਵਾ ਭਾਰਤ ਦੇ ਬਾਕੀ ਖੇਤਰਾਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਪੜ੍ਹ ਚੁੱਕੇ ਵਿਦਿਆਰਥੀ ਭਾਗ ਲੈਣਗੇ। ਇਸ ਅਲੂਮਨੀ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਤੋਂ ਪੜਾਈ ਕਰਕੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਸਾਬਕਾ ਵਿਦਿਆਰਥੀ ਸਫਲਤਾ ਪ੍ਰਾਪਤੀ ਲਈ ਮੰਤਰ ਦੇਣ ਦੇ ਨਾਲ-ਨਾਲ ਆਪਣੇ ਤਜ਼ਰਬੇ ਵੀ ਸਾਂਝੇ ਕਰਨਗੇ। ਜਵਾਹਰ ਨਵੋਦਿਆ ਵਿਦਿਆਲਿਆ ਦੇ ਸਾਬਕਾ ਵਿਦਿਆਰਥੀਆਂ ਦੇ ਤਜਰਬੇ ਅਤੇ ਸਫਲਤਾ ਦੇ ਮੰਤਰ ਨਵੋਦਿਅਨ ਪਰਿਵਾਰ ਲਈ ਪ੍ਰੇਰਨਾ ਸਰੋਤ ਹੋਣਗੇ, ਜੋ ਸਕੂਲ ਦੀ ਪੜ੍ਹਾਈ ਤੋਂ ਬਾਅਦ ਕਾਲਜ ਵਿੱਚ ਪੜ੍ਹ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।