ਅੱਜ ਪੰਜਾਬ ਦੇ ਡਾਕਟਰ ਕਰਨਗੇ ਹੜਤਾਲ, ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ

ਹੈਲਥ ਚੰਡੀਗੜ੍ਹ ਪੰਜਾਬ

ਅੱਜ ਪੰਜਾਬ ਦੇ ਡਾਕਟਰ ਕਰਨਗੇ ਹੜਤਾਲ, ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ


ਚੰਡੀਗੜ੍ਹ, 9 ਸਤੰਬਰ,ਬੋਲੇ ਪੰਜਾਬ ਬਿਊਰੋ:



ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਅੱਜ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਵਿੱਚ ਥੋੜ੍ਹਾ ਬਦਲਾਅ ਕਰਦੇ ਹੋਏ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪਹਿਲਾਂ ਉਹਨਾਂ ਵੱਲੋਂ ਅਣਮਿੱਥੇ ਸਮੇਂ ਤੱਕ ਪੂਰਨ ਤੌਰ ਉਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਸੰਘਰਸ਼ ਥੋੜਾ ਘਟਾਇਆ ਹੈ। – ਸਵੇਰ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ;  ਸਿਰਫ ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਖਿਲ ਸਰੀਨ ਅਨੁਸਾਰ ਪਹਿਲੇ ਪੜਾਅ ਵਿੱਚ ਸੋਮਵਾਰ ਤੋਂ ਹਰ ਰੋਜ਼ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਪਹਿਲਾਂ ਤੋਂ ਨਿਰਧਾਰਤ ਓਪਰੇਸ਼ਨ ਨਹੀਂ ਹੋਣਗੇ

(12 ਸਤੰਬਰ ਤੋਂ 15 ਸਤੰਬਰ):- ਮੁਕੰਮਲ ਤੌਰ ’ਤੇ ਬੰਦ ਕੀਤੀ ਜਾਵੇਗੀ ਓਪੀਡੀ ਸੇਵਾਵਾਂ; ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਬਾਕੀ ਸਭ ਸੇਵਾ ਰਹੇਗੀ ਬੰਦ 

(16 ਸਤੰਬਰ ਤੋਂ ਬਾਅਦ ) :- ਮੰਗਾਂ ਪੂਰੀਆਂ ਨਾ ਹੋਣ ਦੀ ਸਥਿਤੀ ’ਚ ਮੈਡੀਕੋ-ਲੀਗਲ ਪ੍ਰੀਖਿਆਵਾਂ ਨੂੰ ਮੁਅੱਤਲ ਕਰਨ ਦੀ ਬਣਾਈ ਗਈ ਹੈ ਯੋਜਨਾ

11 ਸਤੰਬਰ ਨੂੰ ਐਸੋਸੀਏਸ਼ਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਵੀ ਹੋਣੀ ਹੈ, ਜਿਸ ਵਿੱਚ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ। ਐਸੋਸੀਏਸ਼ਨ ਵੱਲੋਂ ਇਹ ਅੰਦੋਲਨ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਲਈ ਕੀਤਾ ਜਾ ਰਿਹਾ ਹੈ।

ਜਥੇਬੰਦੀ ਨੇ ਸਾਫ ਕੀਤਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ, ਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।