ਅਡਾਨੀ ਸਮੂਹ ਨਾਲ ਸਰਕਾਰ ਦੇ ਪ੍ਰਸਤਾਵਿਤ ਸੌਦੇ ਵਿਰੁਧ ਹਵਾਈ ਅੱਡੇ ’ਤੇ ਪ੍ਰਦਰਸ਼ਨ, ਉਡਾਣਾਂ ਰੋਕੀਆਂ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਅਡਾਨੀ ਸਮੂਹ ਨਾਲ ਸਰਕਾਰ ਦੇ ਪ੍ਰਸਤਾਵਿਤ ਸੌਦੇ ਵਿਰੁਧ ਹਵਾਈ ਅੱਡੇ ’ਤੇ ਪ੍ਰਦਰਸ਼ਨ, ਉਡਾਣਾਂ ਰੋਕੀਆਂ


ਨੈਰੋਬੀ, 12 ਸਤੰਬਰ,ਬੋਲੇ ਪੰਜਾਬ ਬਿਊਰੋ :


ਭਾਰਤੀ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਸਮੂਹ ਨਾਲ ਕੀਨੀਆ ਸਰਕਾਰ ਦੇ ਪ੍ਰਸਤਾਵਿਤ ਸੌਦੇ ਦੇ ਵਿਰੁਧ ਸੈਂਕੜੇ ਮੁਲਾਜ਼ਮਾਂ ਨੇ ਦੇਸ਼ ਦੇ ਮੁੱਖ ਹਵਾਈ ਅੱਡੇ ’ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਾਰਨ ਉਡਾਣਾਂ ਦਾ ਸੰਚਾਲਨ ਰੋਕ ਦਿਤਾ ਗਿਆ ਸੀ ਅਤੇ ਸੈਂਕੜੇ ਮੁਸਾਫ਼ਰ ਹਵਾਈ ਅੱਡੇ ’ਤੇ ਫਸੇ ਰਹੇ। 
ਸਰਕਾਰ ਨੇ ਕਿਹਾ ਕਿ ਜੋਮੋ ਕੀਨੀਆਟਾ ਕੌਮਾਂਤਰੀ ਹਵਾਈ ਅੱਡੇ ਦਾ ਆਧੁਨਿਕੀਕਰਨ ਕੀਤਾ ਜਾਵੇਗਾ ਅਤੇ ਅਡਾਨੀ ਸਮੂਹ ਨਾਲ ਨਿਰਮਾਣ ਅਤੇ ਸੰਚਾਲਨ ਸਮਝੌਤੇ ਤਹਿਤ ਇਕ ਵਾਧੂ ਰਨਵੇ ਅਤੇ ਟਰਮੀਨਲ ਦਾ ਨਿਰਮਾਣ ਕੀਤਾ ਜਾਵੇਗਾ। ਸਮਝੌਤੇ ਦੇ ਤਹਿਤ, ਸਮੂਹ 30 ਸਾਲਾਂ ਲਈ ਹਵਾਈ ਅੱਡੇ ਦਾ ਸੰਚਾਲਨ ਕਰੇਗਾ। 
‘ਕੀਨੀਆ ਏਅਰਪੋਰਟ ਵਰਕਰਜ਼ ਯੂਨੀਅਨ’ ਨੇ ਹੜਤਾਲ ਦਾ ਐਲਾਨ ਕਰਦਿਆਂ ਦੋਸ਼ ਲਾਇਆ ਕਿ ਇਸ ਸਮਝੌਤੇ ਨਾਲ ਨੌਕਰੀਆਂ ਦਾ ਨੁਕਸਾਨ ਹੋਵੇਗਾ ਅਤੇ ਨੌਕਰੀ ਛੱਡਣ ਵਾਲਿਆਂ ’ਤੇ ‘ਸੇਵਾ ਦੀਆਂ ਬੇਹੱਦ ਖ਼ਰਾਬ ਨਿਯਮ ਅਤੇ ਸ਼ਰਤਾਂ’ ਲਾਗੂ ਹੋਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।