ਲੁਟੇਰਿਆਂ ਨੇ ਦਰਬਾਰ ਸਾਹਿਬ ਨੇੜੇ ਸੋਨਾ ਲੁੱਟਿਆ

ਚੰਡੀਗੜ੍ਹ ਪੰਜਾਬ

ਲੁਟੇਰਿਆਂ ਨੇ ਦਰਬਾਰ ਸਾਹਿਬ ਨੇੜੇ ਸੋਨਾ ਲੁੱਟਿਆ


ਅੰਮ੍ਰਿਤਸਰ, 14 ਸਤੰਬਰ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਨੇੜੇ ਚੌਂਕ ਪਰਾਗ ਦਾਸ ਵਿਖੇ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਹੁਣ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਦੇ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਰੁਪੇਸ਼ ਸੈਨੀ ਤੇ ਮੁਕੇਸ਼ ਸੈਨੀ ਨਾਮ ਦੇ ਦੋ ਭਰਾ ਸੋਨਾ ਕੋਰੀਅਰ ਕਰਨ ਦਾ ਕੰਮ ਕਰਦੇ ਹਨ ਅਤੇ ਮੁਕੇਸ਼ ਸੈਨੀ ਰੋਜ਼ਾਨਾ ਦੀ ਤਰ੍ਹਾਂ ਵੱਖ-ਵੱਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਿਹਾ ਸੀ।
ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚੇ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਨਾ ਲੁੱਟ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸੋਨੇ ਦਾ ਕਿੰਨਾ ਵਜ਼ਨ ਹੈ ਇਸ ਬਾਰੇ ਪਤਾ ਨਹੀਂ ਚੱਲ ਸਕਿਆ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।