ਭੋਗਪੁਰ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ ਨੈਸ਼ਨਲ ਪੰਜਾਬ

ਭੋਗਪੁਰ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ


ਭੋਗਪੁਰ, 23 ਸਤੰਬਰ, ਬੋਲੇ ਪੰਜਾਬ ਬਿਊਰੋ


ਭੋਗਪੁਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਭੋਗਪੁਰ ਸ਼ਹਿਰ ‘ਚ ਐਤਵਾਰ ਦੇਰ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੋਗਾ ਰੇਲਵੇ ਫਾਟਕ ਨੇੜੇ ਹਥਿਆਰਬੰਦ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਨੂੰ ਗੋਲੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਵਿੱਚੋਂ ਕੁਝ ਗੋਲੀਆਂ ਨੌਜਵਾਨ ਦੇ ਸਿਰ ਵਿੱਚ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲ ਸਿੰਘ ਖੱਖ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵਿਚਾਲੇ ਆਪਸੀ ਦੁਸ਼ਮਣੀ ਕਾਰਨ ਲੜਾਈ ਹੋਈ ਸੀ। ਇਸ ਕਾਰਨ ਕੁਝ ਨੌਜਵਾਨਾਂ ਨੇ ਜਸਪਾਲ ਸਿੰਘ ਉਰਫ਼ ਸ਼ਾਲੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਭੋਗਪੁਰ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ 4 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।