ਕੇਏਪੀ ਸਿਨਹਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੰਭਾਲੀ
ਚੰਡੀਗੜ੍ਹ, 10 ਅਕਤੂਬਰ, ਬੋਲੇ ਪੰਜਾਬ ਬਿਊਰੋ
ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ (ਵੀਰਵਾਰ) ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਮੌਕੇ ਗ੍ਰਹਿ ਸਕੱਤਰ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਕੇਏਪੀ ਸਿਨਹਾ ਦਾ ਕਹਿਣਾ ਹੈ ਕਿ ਉਹ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਮੁਹੱਈਆ ਕਰਵਾਈਆਂ ਜਾਣਗੀਆਂ। ਲੋਕ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇਗਾ।ਕੇਏਪੀ ਸਿਨਹਾ ਨੂੰ ਪੰਜਾਬ ਦਾ 43ਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ ਨੂੰ ਅਨੁਰਾਗ ਵਰਮਾ ਨੂੰ ਅਚਾਨਕ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।












