ਘਰੇਲੂ ਝਗੜੇ ਕਾਰਨ ਛੋਟੇ ਵੱਲੋਂ ਵੱਡੇ ਭਰਾ ਦਾ ਕਤਲ

ਚੰਡੀਗੜ੍ਹ ਪੰਜਾਬ

ਘਰੇਲੂ ਝਗੜੇ ਕਾਰਨ ਛੋਟੇ ਵੱਲੋਂ ਵੱਡੇ ਭਰਾ ਦਾ ਕਤਲ


ਮਾਨਸਾ, 10 ਅਕਤੂਬਰ,ਬੋਲੇ ਪੰਜਾਬ ਬਿਊਰੋ :


ਮਾਨਸਾ ਜ਼ਿਲ੍ਹੇ ਦੇ ਨੇੜਲੇ ਪਿੰਡ ਭੰਮੇ ਕਲਾਂ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਹੈ। ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਨੇ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਦੌਰਾਨ ਕਿਸੇ ਗੱਲੋਂ ਘਰੇਲੂ ਝਗੜੇ ਕਾਰਨ ਉਸ ਦੇ ਸਿਰ ’ਚ ਸੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ।
ਪੁਲਿਸ ਨੇ ਗੁਰਪ੍ਰੀਤ ਦੀ ਘਰਵਾਲੀ ਕਿਰਨਪਾਲ ਕੌਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ ਗਿਆ ਹੈ। ਮੁਲਜ਼ਮ ਕਤਲ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।