ਪੰਜਾਬ ਪੁਲਸ ਨੇ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ

ਚੰਡੀਗੜ੍ਹ

ਪੰਜਾਬ ਪੁਲਸ ਨੇ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ


ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।
ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।