ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ


ਚੰਡੀਗੜ੍ਹ , 24 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕਰਨਗੇ।ਇਨ੍ਹਾਂ ਪ੍ਰੋਜੈਕਟਾਂ ਵਿੱਚ ਪ੍ਰਸਿੱਧ ਪੰਜਾਬੀ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇੱਕ ਆਡੀਟੋਰੀਅਮ ਅਤੇ ਇੱਕ ਸਕੂਲ ਦੀ ਇਮਾਰਤ ਸ਼ਾਮਲ ਹੈ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪੂਰੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੰਚਾਇਤੀ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦਾ ਇਹ ਪਹਿਲਾ ਦੌਰਾ ਹੈ, ਜਿਸ ਵਿੱਚ ਉਹ ਕਿਸੇ ਪ੍ਰੋਜੈਕਟ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਬਠਿੰਡਾ ਸ਼ਹਿਰੀ ਖੇਤਰ ਵਿੱਚ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ ਦਾ ਉਦਘਾਟਨ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।