ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਕਾਰਨ ਕਈ ਕਾਰਾਂ ਸੜੀਆਂ

ਨੈਸ਼ਨਲ

ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਕਾਰਨ ਕਈ ਕਾਰਾਂ ਸੜੀਆਂ


ਹੈਦਰਾਬਾਦ, 28 ਅਕਤੂਬਰ,ਬੋਲੇ ਪੰਜਾਬ ਬਿਊਰੋ :


ਦੀਵਾਲੀ ਮੌਕੇ ਬਾਜ਼ਾਰਾਂ ਵਿੱਚ ਪਟਾਕਿਆਂ ਦੀਆਂ ਦੁਕਾਨਾਂ ਵੀ ਲੱਗ ਗਈਆਂ ਹਨ। ਅਜਿਹੇ ‘ਚ ਸਭ ਤੋਂ ਵੱਧ ਸਾਵਧਾਨੀ ਵਰਤਣ ਦੀ ਲੋੜ ਹੈ ਪਰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ‘ਚ ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ ‘ਚ ਅਚਾਨਕ ਅੱਗ ਲੱਗ ਗਈ ਅਤੇ ਫਿਰ ਪਟਾਕੇ ਫਟਣ ਦੀਆਂ ਆਵਾਜ਼ਾਂ ਆਉਣ ਲੱਗੀਆਂ।
ਅੱਗ ਇੰਨੀ ਵੱਧ ਗਈ ਕਿ ਇਕ ਤੋਂ ਬਾਅਦ ਇਕ ਧਮਾਕੇ ਹੋਣੇ ਸ਼ੁਰੂ ਹੋ ਗਏ। ਅੱਗ ਇੰਨੀ ਭਿਆਨਕ ਸੀ ਕਿ ਇਕ ਰੈਸਟੋਰੈਂਟ ਅਤੇ ਕਈ ਕਾਰਾਂ ਵੀ ਪ੍ਰਭਾਵਿਤ ਹੋ ਗਈਆਂ। ਅੱਗ ਲੱਗਣ ਕਾਰਨ ਇੱਕ ਰੈਸਟੋਰੈਂਟ ਅਤੇ 7-9 ਕਾਰਾਂ ਸੜ ਕੇ ਸੁਆਹ ਹੋ ਗਈਆਂ। ਇਕ ਔਰਤ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨ ਬਾਜ਼ਾਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਲਾਕੇ ‘ਚ ਲਗਾਤਾਰ ਹੋ ਰਹੇ ਧਮਾਕਿਆਂ ਕਾਰਨ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।