ਜਲੰਧਰ ਪੁਲਿਸ ਨੇ 3 ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਪੰਜਾਬ

ਜਲੰਧਰ ਪੁਲਿਸ ਨੇ 3 ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ


ਜਲੰਧਰ, 11 ਨਵੰਬਰ,ਬੋਲੇ ਪੰਜਾਬ ਬਿਊਰੋ ;


ਗੁੰਡਾ ਅਨਸਰਾਂ ਖਿਲਾਫ ਚਲਾਈ ਮੁਹਿੰਮ ‘ਚ ਜਲੰਧਰ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦਿਹਾਤੀ ਪੁਲਿਸ ਨੇ 3 ਬਦਮਾਸ਼ਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਸ਼ਾਹਕੋਟ ਜਲੰਧਰ, ਜਗਵਿੰਦਰ ਸਿੰਘ ਵਾਸੀ ਸ਼ਾਹਕੋਟ ਜਲੰਧਰ ਤੇ ਜਸਕਰਨ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। 
ਖੁਲਾਸਾ ਹੋਇਆ ਹੈ ਕਿ ਫੜੇ ਗਏ ਮੁਲਜ਼ਮ ਕਪੂਰਥਲਾ ਜੇਲ ‘ਚ ਬੰਦ ਗੈਂਗਸਟਰ ਜੋਣਾ ਲਈ ਕੰਮ ਕਰਦੇ ਸਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜੋਣਾ ਦੀ ਸਿੱਧੀ ਗੱਲਬਾਤ ਵਿਦੇਸ਼ ‘ਚ ਬੈਠੇ ਗੈਂਗਸਟਰ ਪੰਮਾ ਨਾਲ ਹੈ, ਜੋ ਉਸ ਨੂੰ ਕਈ ਤਰ੍ਹਾਂ ਦੇ ਹਥਿਆਰ ਮੁਹੱਈਆ ਕਰਵਾਉਂਦਾ ਹੈ, ਜਿਸ ਰਾਹੀਂ ਇਹ ਮੁਲਜ਼ਮ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਲੋਹੀਆਂ ਦੀ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਉਕਤ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ।ਦਰਅਸਲ ਪੁਲਿਸ ਪਾਰਟੀ ਨੇ ਇੱਕ ਵਾਹਨ ਨੂੰ ਚੈਕਿੰਗ ਲਈ ਰੋਕਿਆ, ਜਿਸ ਵਿੱਚ ਇਹ ਤਿੰਨ ਨੌਜਵਾਨ ਸਵਾਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।