ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਪੰਜਾਬ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਰਾਜਪੁਰਾ 11 ਨਵੰਬਰ ,ਬੋਲੇ ਪੰਜਾਬ ਬਿਊਰੋ :

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਸੁਮਨ ਬੱਗਾ ਅਤੇ ਸਰਕਾਰੀ ਹਾਈ ਸਕੂਲ ਉਪਲਹੇੜੀ ਦੀ ਹੈੱਡ ਮਿਸਟ੍ਰੈਸ ਨਵਜੋਤ ਕੌਰ ਦੀ ਅਗਵਾਈ ਵਿੱਚ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਗਈ। ਰਾਜਿੰਦਰ ਸਿੰਘ ਚਾਨੀ ਸਕੂਲ ਕਾਊਂਸਲਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੇ ਦੱਸਿਆ ਕਿ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਬਲਾਕ ਰਾਜਪੁਰਾ-1 ਦੇ ਵੱਖ-ਵੱਖ ਸਕੂਲਾਂ ਵਿੱਚ 4 ਨਵੰਬਰ ਤੋਂ ਮਾਸ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਲਈ ਅਗਵਾਈ, ਸਵੈ ਰੋਜ਼ਗਾਰ ਲਈ ਸਰਕਾਰਾਂ ਦੀਆਂ ਯੋਜਨਾਵਾਂ, ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਜ਼ਿਲ੍ਹਾ ਪਟਿਆਲਾ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਲਈ ਮਾਹਿਰ ਅਧਿਆਪਕ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਕਾਊਂਸਲਿੰਗ ਅਤੇ ਅਗਵਾਈ ਕਰ ਰਹੇ ਹਨ। ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਪਲ ਵਿਖੇ ਵਿਖੇ ਮਨਜੀਤ ਸਿੰਘ ਲੈਕਚਰਾਰ ਪੰਜਾਬੀ ਸਸਸਸ ਕਪੂਰੀ ਅਤੇ ਬਲਾਕ ਕਾਊਂਸਲਰ ਨੇ ਵਿਦਿਆਰਥੀਆਂ ਨੂੰ ਸਮਾਂ ਰਹਿੰਦੇ ਹੀ ਆਪਣੇ ਜੀਵਨਦਾ ਉਦੇਸ਼ ਨਿਸ਼ਚਿਤਕਰਨ ਅਤੇ ਯੋਗ ਅਗਵਾਈ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸਤੋਂ ਇਲਾਵਾ ਅੰਜੂ ਸੇਤੀਆ ਲੈਕਚਰਾਰ ਹਿਸਟਰੀ, ਸੁਖਦੀਪ ਕੌਰ ਸਕੂਲ ਕਾਊਂਸਲਰ, ਗੁਰਪ੍ਰੀਤ ਸਿੰਘ ਉਪਲਹੇੜੀ, ਲਵਪ੍ਰੀਤ ਸਿੰਘ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ, ਉਹਨਾਂ ਲਈ ਲੋੜੀਂਦੀ ਅਕਾਦਮਿਕ ਅਤੇ ਵੋਕੇਸ਼ਨਲ ਸਿੱਖਿਆ, ਇਹਨਾਂ ਨਾਲ ਸੰਬੰਧਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।