ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਅੱਠ ਗੋਲੀਆਂ ਮਾਰੀਆਂ

ਸੰਸਾਰ

ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਅੱਠ ਗੋਲੀਆਂ ਮਾਰੀਆਂ


ਓਟਾਵਾ, 11 ਨਵੰਬਰ,ਬੋਲੇ ਪੰਜਾਬ ਬਿਊਰੋ :


 ਪੰਜਾਬ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀ ਨੌਜਵਾਨ ਪਰਮਵੀਰ ਸਿੰਘ ਨੂੰ ਕਰੀਬ 8 ਗੋਲੀਆਂ ਮਾਰੀਆਂ ਗਈਆਂ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। 
ਗੋਲੀਆਂ ਲੱਗਣ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਤਰਨਤਾਰਨ ਦੇ ਪਿੰਡ ਭੱਗੂਪੁਰ ਦਾ ਰਹਿਣ ਵਾਲਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।