ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ 16 ਤੇ 17 ਨਵੰਬਰ ਨੂੰ

ਚੰਡੀਗੜ੍ਹ

ਸਵਰਗੀ ਅਰਜਨ ਸਿੰਘ ਬਾਠ ਦੀ ਯਾਦ ਵਿੱਚ 7 ਲੱਖ ਰੁਪਏ ਦੀ ਨਕਦ ਰਾਸ਼ੀ ਵਾਲੇ ਸ਼੍ਰੋਮਣੀ ਬਾਲ ਲੇਖਕ ਪੁਰਸਕਾਰ ਦਿੱਤੇ ਜਾਣਗੇ: ਸੁੱਖੀ ਬਾਠ



ਚੰਡੀਗੜ੍ਹ, 11 ਨਵੰਬਰ ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ)

ਪੰਜਾਬ ਅਤੇ ਪੰਜਾਬੀਅਤ ਦੇ ਪਹਿਰੇਦਾਰ ਕੈਨੇਡਾ ਨਿਵਾਸੀ ਸੁੱਖੀ ਬਾਠ ਦੀ ਪਹਿਲਕਦਮੀ ਨਾਲ 16 ਤੇ 17 ਨਵੰਬਰ ਨੂੰ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਮਸਤੂਆਣਾ, ਸੰਗਰੂਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਪੰਜਾਬ, ਰਾਜਸਥਾਨ, ਪਾਕਿਸਤਾਨ ਅਤੇ ਕੈਨੇਡਾ ਤੋਂ ਤਕਰੀਬਨ 800 ਉੱਭਰਦੇ ਲੇਖਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇੱਥੇ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਸੁੱਖੀ ਬਾਠ ਨੇ ਦੱਸਿਆ ਕਿ ਨੌਜਵਾਨ ਲੇਖਕਾਂ ਤੋਂ ਇਲਾਵਾ 700 ਦੇ ਕਰੀਬ ਗਾਈਡ ਅਧਿਆਪਕ ਅਤੇ ਮਾਪੇ ਵੀ ਇਸ ਕਾਨਫਰੰਸ ਵਿੱਚ ਸ਼ਿਰਕਤ ਕਰਨਗੇ।

 ਸਮਾਗਮ ਵਿੱਚ ਬੱਚਿਆਂ ਦੀ ਸਿਰਜਣਾਤਮਕਤਾ ਅਤੇ ਪ੍ਰਤਿਭਾ ਦੇ ਨਿਖਾਰ ਲਈ ਕਵਿਤਾ, ਗੀਤ ਅਤੇ ਕਹਾਣੀ ਲਿਖਣ ਦੇ ਮੁਕਾਬਲੇ ਤੇ ਸੱਭਿਆਚਾਰਕ ਗਤੀਵਿਧੀਆਂ ਵੀ ਸ਼ਾਮਿਲ ਹੋਣਗੀਆਂ।

ਬਾਲ ਲੇਖਕਾਂ ਨੂੰ ਹੱਲਾਸ਼ੇਰੀ ਦੇਣ ਲਈ ਪਾਕਿਸਤਾਨ ਤੋਂ ਬਾਬਾ ਨਜ਼ਮੀ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਕਾਨਫ਼ਰੰਸ ਦੌਰਾਨ ਸੁੱਖੀ ਬਾਠ ਦੇ ਸਵਰਗੀ ਪਿਤਾ ਸਰਦਾਰ ਅਰਜਨ ਸਿੰਘ ਬਾਠ ਦੀ ਯਾਦ 7 ਲੱਖ ਰੁਪਏ ਦੇ ਸ਼੍ਰੋਮਣੀ ਬਾਲ ਲੇਖਕ ਪੁਰਸਕਾਰ
ਦਿੱਤੇ ਜਾਣਗੇ ।
ਸੁੱਖੀ ਬਾਠ ਨੇ ਦੱਸਿਆ ਕਿ ਪ੍ਰੋਜੈਕਟ ‘ਨਵੀਆਂ ਕਲਮਾਂ, ਨਵੀਂ ਉਡਾਣ’ ਰਾਹੀਂ ਪੰਜਾਬ ਅਤੇ ਰਾਜਸਥਾਨ ਵਿੱਚ 35 ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਅਤੇ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਦੇ ਸਹਿਯੋਗ ਨਾਲ ਮਿਸ਼ਨ ਦਾ ਟੀਚਾ 100 ਕਿਤਾਬਾਂ  ਪ੍ਰਕਾਸ਼ਿਤ  ਕਰਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।