ਫ਼ਿਰੋਜ਼ਪੁਰ : ਵਿਆਹ ਦੌਰਾਨ ਚੱਲੀ ਗੋਲ਼ੀ ਲਾੜੀ ਦੇ ਮੱਥੇ ‘ਤੇ ਲੱਗੀ, ਹਾਲਤ ਗੰਭੀਰ

ਪੰਜਾਬ

ਫ਼ਿਰੋਜ਼ਪੁਰ : ਵਿਆਹ ਦੌਰਾਨ ਚੱਲੀ ਗੋਲ਼ੀ ਲਾੜੀ ਦੇ ਮੱਥੇ ‘ਤੇ ਲੱਗੀ, ਹਾਲਤ ਗੰਭੀਰ


ਫ਼ਿਰੋਜ਼ਪੁਰ, 11 ਨਵੰਬਰ,ਬੋਲੇ ਪੰਜਾਬ ਬਿਊਰੋ :


ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਕੇ ‘ਚ ਵਿਆਹ ਸਮਾਗਮ ਦੌਰਾਨ ਪੈਲੇਸ ‘ਚੋਂ ਲਾੜੀ ਦੀ ਵਿਦਾਈ ਹੋ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ ਜੋ ਲਾੜੀ ਦੇ ਮੱਥੇ ‘ਤੇ ਲੱਗੀ। ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮੌਕੇ ‘ਤੇ ਪੁੱਜੇ ਡੀ.ਐਸ.ਪੀ. ਸੁਖਵਿੰਦਰ ਸਿੰਘ ਅਤੇ ਥਾਣਾ ਸਦਰ ਫ਼ਿਰੋਜ਼ਪੁਰ ਦੇ ਐਸ.ਐਚ.ਓ. ਜਸਵੰਤ ਸਿੰਘ ਨੇ ਦੱਸਿਆ ਕਿ ਕਰੀਬ 25 ਸਾਲਾ ਬਲਜਿੰਦਰ ਕੌਰ ਪੁੱਤਰੀ ਬਾਜ ਸਿੰਘ ਵਾਸੀ ਪਿੰਡ ਹਸਨਢੂਡ ਦਾ ਅੱਜ ਵਿਆਹ ਸੀ। ਜਦੋਂ ਲਾੜੀ ਦੀ ਵਿਦਾਈ ਉਥੋਂ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ ਜੋ ਲਾੜੀ ਦੇ ਮੱਥੇ ‘ਤੇ ਲੱਗੀ।
ਉਨ੍ਹਾਂ ਦੱਸਿਆ ਕਿ ਲਾੜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਿਆਹ ਦੀ ਬਾਰਾਤ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਤੋਂ ਆਈ ਸੀ। ਡੀ.ਐਸ.ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਸ ਨੇ ਚਲਾਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।