ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ ਰੱਦ

ਪੰਜਾਬ

ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ ਰੱਦ


ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਫੈਲੀ ਧੁੰਦ ਕਾਰਨ ਆਮ ਲੋਕਾਂ ਦਾ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਇਸ ਧੁੰਦ ਕਾਰਨ ਹਵਾਈ ਸਫਰ ਕਰਨ ਵਾਲੇ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਉਡਾਣਾਂ ਦੇ ਲਗਾਤਾਰ ਦੇਰੀ ਨਾਲ ਪਹੁੰਚਣ ਕਾਰਨ ਯਾਤਰੀ ਪਰੇਸ਼ਾਨ ਹੋ ਗਏ ਹਨ।
ਹੁਣ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਸ਼ਾਮ ਵਧਦੀ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਹਵਾਈ ਯਾਤਰੀਆਂ ਵਿੱਚ ਨਮੋਸ਼ੀ ਦਾ ਮਾਹੌਲ ਹੈ।
ਬਦਲਦੇ ਮੌਸਮ ਅਤੇ ਧੁੰਦ ਦੇ ਪ੍ਰਕੋਪ ਕਾਰਨ ਅੰਤਰਰਾਸ਼ਟਰੀ ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।