ਪ੍ਰਦੂਸ਼ਣ ਕਾਰਨ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ

ਨੈਸ਼ਨਲ

ਪ੍ਰਦੂਸ਼ਣ ਕਾਰਨ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ


ਨਵੀਂ ਦਿੱਲੀ, 15 ਨਵੰਬਰ,ਬੋਲੇ ਪੰਜਾਬ ਬਿਊਰੋ ;


ਦਿੱਲੀ ‘ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਲੋਕਾਂ ਦਾ ਜਿਊਣਾ ਦੁਭਰ ਹੋ ਰਿਹਾ ਹੈ ਇਸ ਦੌਰਾਨ ਸਰਕਾਰ ਨੇ ਅਗਲੇ ਹੁਕਮਾਂ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਆਤਿਸ਼ੀ ਨੇ ਸ਼ੋਸ਼ਲ ਮੀਡੀਆ ਐਕਸ ’ਤੇ ਇਹ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਵਧਦੇ ਪ੍ਰਦੂਸ਼ਣ ਦੇ ਪੱਧਰ ਕਾਰਨ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਆਨਲਾਈਨ ਕਲਾਸਾਂ ਲਗਾਉਣਗੇ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਆਤਿਸ਼ੀ ਕੋਲ ਸਿੱਖਿਆ ਵਿਭਾਗ ਵੀ ਹੈ।ਬੀਤੇ ਕਈ ਦਿਨਾਂ ਤੋਂ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ‘ਖਰਾਬ’ ਸ਼੍ਰੇਣੀ ਵਿੱਚ ਬਣੀ ਹੋਈ ਹੈ , ਜਿਸ ਕਾਰਨ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿਰੋਧੀ ਸਖ਼ਤ ਉਪਾਅ ਲਾਗੂ ਕਰਨ ਲਈ ਕਿਹਾ ਗਿਆ। ਇਹ ਪਾਬੰਦੀਆਂ ਅੱਜ ਸ਼ੁੱਕਰਵਾਰ ਤੋਂ ਲਾਗੂ ਹੋਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।