ਪੰਜਾਬ-ਹਰਿਆਣਾ ਹਾਈਕੋਰਟ ਨੇ ਦੋਹਰੇ ਕਤਲ ਦੇ ਦੋਸ਼ੀ ਦੀ ਪਟੀਸ਼ਨ ਕੀਤੀ ਖਾਰਜ,, ਉਮਰ ਕੈਦ ਦੀ ਸਜ਼ਾ ਬਰਕਰਾਰ

ਚੰਡੀਗੜ੍ਹ

ਪੰਜਾਬ-ਹਰਿਆਣਾ ਹਾਈਕੋਰਟ ਨੇ ਦੋਹਰੇ ਕਤਲ ਦੇ ਦੋਸ਼ੀ ਦੀ ਪਟੀਸ਼ਨ ਕੀਤੀ ਖਾਰਜ,, ਉਮਰ ਕੈਦ ਦੀ ਸਜ਼ਾ ਬਰਕਰਾਰ

ਚੰਡੀਗੜ੍ਹ 24 ਨਵੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਹਰੇ ਕਤਲ ਦੇ ਦੋਸ਼ੀ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਇਹ ਮਾਮਲਾ 2012 ਦਾ ਹੈ, ਜਦੋਂ ਭੁਪਿੰਦਰ ਸਿੰਘ ਨੇ ਆਪਣੀ ਸੱਸ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਬੈਂਚ ਨੇ ਕਿਹਾ ਕਿ ਕਤਲ ਦਾ ਮਕਸਦ ਸਪੱਸ਼ਟ ਨਾ ਹੋਣਾ ਕਿਸੇ ਦੋਸ਼ੀ ਦੀ ਬੇਗੁਨਾਹੀ ਸਾਬਤ ਕਰਨ ਲਈ ਕਾਫੀ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸਬੂਤ, ਚਸ਼ਮਦੀਦ ਗਵਾਹਾਂ ਦੇ ਬਿਆਨ ਅਤੇ ਘਟਨਾ ਦੇ ਵੇਰਵੇ ਸਾਬਤ ਕਰਦੇ ਹਨ ਕਿ ਪਟੀਸ਼ਨਰ ਕਤਲ ਦਾ ਦੋਸ਼ੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।