ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਨੈਸ਼ਨਲ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ


ਨਵੀਂ ਦਿੱਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ :


ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੇ ਕੇਰਲ ਦੇ ਵਾਇਨਾਡ ਤੋਂ ਉਪ ਚੋਣਾਂ ਜਿੱਤੀਆਂ ਸਨ। ਪ੍ਰਿਯੰਕਾ ਗਾਂਧੀ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਪ੍ਰਿਯੰਕਾ ਵਾਇਨਾਡ ਉਪ ਚੋਣਾਂ ‘ਚ ਜਿੱਤ ਦਰਜ ਕਰਕੇ ਪਹਿਲੀ ਵਾਰ ਸੰਸਦ ਮੈਂਬਰ ਬਣੇ ਹਨ। ਸਹੁੰ ਚੁੱਕ ਸਮਾਗਮ ਦੌਰਾਨ ਉਸ ਨੇ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ।
ਪ੍ਰਿਅੰਕਾ ਗਾਂਧੀ ਦੇ ਸਹੁੰ ਚੁੱਕ ਸਮਾਗਮ ਮੌਕੇ ਉਨ੍ਹਾਂ ਦੇ ਪਤੀ ਰਾਬਰਟ ਵਾਡਰਾ, ਬੇਟਾ ਰਿਹਾਨ ਵਾਡਰਾ ਅਤੇ ਬੇਟੀ ਮਿਰਾਇਆ ਵਾਡਰਾ ਵੀ ਲੋਕ ਸਭਾ ਪੁੱਜੇ। ਇਸ ਤੋਂ ਇਲਾਵਾ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਅਤੇ ਭਰਾ ਰਾਹੁਲ ਗਾਂਧੀ ਪਹਿਲਾਂ ਹੀ ਸਦਨ ਵਿੱਚ ਮੌਜੂਦ ਸਨ। ਰਾਹੁਲ ਗਾਂਧੀ ਖੁਦ ਰਾਏਬਰੇਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ, ਜਦਕਿ ਸੋਨੀਆ ਗਾਂਧੀ ਰਾਜ ਸਭਾ ਮੈਂਬਰ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।