ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ

ਖੇਡਾਂ

ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ

ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ :

ਭਾਰਤੀ ਟੀਮ ਚੈਂਪੀਅਨਸ ਟਰਾਫੀ 2025 ਲਈ ਪਾਕਿਸਤਾਨ ਨਹੀਂ ਜਾਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ ਕਿ ਭਾਰਤੀ ਟੀਮ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ।
ਜੈਸਵਾਲ ਨੇ ਕਿਹਾ, “ਬੀਸੀਸੀਆਈ ਨੇ ਇੱਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉੱਥੇ ਸੁਰੱਖਿਆ ਚਿੰਤਾਵਾਂ ਹਨ ਅਤੇ ਇਸ ਲਈ ਟੀਮ ਦੇ ਉੱਥੇ ਜਾਣ ਦੀ ਸੰਭਾਵਨਾ ਨਹੀਂ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਪਹਿਲਾਂ ਹੀ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੂੰ ਸੂਚਿਤ ਕਰ ਦਿੱਤਾ ਸੀ ਕਿ ਟੀਮ ਇੰਡੀਆ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ।
ਦੱਸ ਦਈਏ ਕਿ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਪਾਕਿਸਤਾਨ ‘ਚ ਹੋਵੇਗੀ ਜਾਂ ਨਹੀਂ ਇਸ ‘ਤੇ ਜਲਦ ਫੈਸਲਾ ਲਿਆ ਜਾਵੇਗਾ। ਇਸ ਦੇ ਲਈ ਅੱਜ ਆਈਸੀਸੀ ਨੇ ਦੁਬਈ ‘ਚ ਬੋਰਡ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਪਰ ਕੋਈ ਫੈਸਲਾ ਨਾ ਹੋਣ ਕਾਰਨ ਬੈਠਕ ਮੁਲਤਵੀ ਕਰ ਦਿੱਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।