ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਦਸੰਬਰ ਨੂੰ ਗੁ: ਸਿੰਘ ਸ਼ਹੀਦਾਂ ਤੋਂ ਡੇਰਾ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ
ਐੱਸ. ਏ ਐੱਸ ਨਗਰ ,30 ਨਵੰਬਰ ,ਬੋਲੇ ਪੰਜਾਬ ਬਿਊਰੋ ;
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਜੀ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਦਸੰਬਰ ਨੂੰ ਸਵੇਰੇ 05:30 ਵਜੇ ਗੁ: ਸਿੰਘ ਸ਼ਹੀਦਾਂ ਤੋਂ ਪ੍ਰਭਾਤ ਫੇਰੀ ਗੁ: ਡੇਰਾ ਸਾਹਿਬ ਹੰਸਾਲੀ ਤੱਕ ਜਾਵੇਗੀ।
ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 3 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਇਸ ਦਿਹਾੜੇ ਦੀ ਖੁਸ਼ੀ ਵਿੱਚ ਅੱਖਾਂ ਦਾ ਚੈੱਕਅੱਪ ਅਤੇ ਆਪਰੇਸ਼ਨ ਕੈਂਪ, ਦਸਤਾਰ ਮੁਕਾਬਲੇ ਅਤੇ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ ਜੀ। ਰਾਤ ਵੇਲੇ ਸਮਾਗਮ ਦੀ ਸਮਾਪਤੀ ਉਪਰੰਤ ਮਨਮੋਹਕ ਆਤਿਸ਼ਬਾਜੀ ਦਾ ਆਯੋਜਨ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।