ਜਲੰਧਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :
ਜਲੰਧਰ ਵਿੱਚ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਕੁਝ ਲੋਕਾਂ ਦੁਆਰਾ ਕੀਤੀ ਗਈ ਧੱਕਾਮੁੱਕੀ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਸਹਾਇਕ ਪੁਲਿਸ ਕਮਿਸ਼ਨਰ, ਪੱਛਮ, ਜਲੰਧਰ, ਹਰਸ਼ਪ੍ਰੀਤ ਸਿੰਘ ਨੇ ਲੈਦਰ ਕੰਪਲੈਕਸ ਰੋਡ ’ਤੇ ਹੋਈ ਇਸ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ।
ਇਸ ਤੋਂ ਬਾਅਦ ਪੁਲਿਸ ਨੇ ਅਨਿਲ ਕੁਮਾਰ ਉਰਫ਼ ਸੋਨੂ ਅਤੇ ਉਸਦੇ ਬੇਟੇ ਨਿਖਿਲ ਦੇ ਖਿਲਾਫ ਪੁਲਿਸ ਸਟੇਸ਼ਨ ਬਸਤੀ ਬਾਵਾ ਖੇਲ ਵਿੱਚ ਐਫਆਈਆਰ ਦਰਜ ਕੀਤੀ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੌਰਤਲਬ ਹੈ ਕਿ ਅਨਿਲ ਕੁਮਾਰ ਖਿਲਾਫ ਤਸਕਰੀ ਦੇ 15 ਮਾਮਲੇ ਦਰਜ ਹਨ।












